20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਸ਼ਰਧਾਲੂ ਲੈ ਕੇ ਬੱਸ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ-ਖਹਿਰਾ <br/>

ਅਜੀਤ ਡੈਸਕ 21-04-2026
ਖਾਲੜਾ, 20 ਅਪ੍ਰੈਲ (ਜੱਜਪਾਲ ਸਿੰਘ ਜੱਜ)-ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਈ | ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਬਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਜੋ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਅਭਿਲਾਸ਼ਾ ਰੱਖਦੇ ਸਨ, ਪ੍ਰੰਤੂ ਜਾ ਨਹੀਂ ਸਕਦੇ ਸਨ, ਉਨ੍ਹਾਂ ਦੀ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ | ਸਰਪੰਚ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਨਾਰਲੀ, ਬਲਾਕ ਪ੍ਰਧਾਨ ਗੁਰਦੇਵ ਸਿੰਘ ਪੂਨੀਆ, ਪਟਵਾਰੀ ਕਮਲਦੀਪ ਸਿੰਘ ਨਗਰ ਪੰਚਾਇਤ ਭਿੱਖੀਵਿੰਡ ਤੋਂ ਡਿਪਟੀ ਕਪੂਰ, ਵਿਲੀਅਮ ਮਸੀਹ, ਡਾ. ਪਰਵਿੰਦਰ ਸਿੰਘ, ਮੈਂਬਰ ਹਰਜੀਤ ਕੁਮਾਰ, ਰਣਜੀਤ ਸਿੰਘ ਰਾਣਾ, ਇਕਬਾਲ ਸਿੰਘ, ਮਨਪ੍ਰੀਤ ਸਿੰਘ, ਗੁਰਭੇਜ ਸਿੰਘ ਗਜ਼ਲ, ਜੋਗਾ ਸਿੰਘ ਘਰਿਆਲਾ, ਜਸਕਰਨ ਸਿੰਘ ਕਲਸੀਆਂ, ਬੱਬੂ ਮਾਨ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਭੁੱਲਰ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਕੀਤੀਆਂ ਨਿਯੁਕਤੀਆਂ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਛ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।