20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਿਰਮਾਣ ਮਜ਼ਦੂਰਾਂ ਦੀ ਸੇਵਾ ਕੇਂਦਰਾਂ 'ਚ ਹੋ ਰਹੀ ਖੱਜਲ ਖੁਆਰੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ -ਕਾਮਰੇਡ ਗੋਹਲਵੜ <br/>

ਅਜੀਤ ਡੈਸਕ 21-04-2026
ਤਰਨ ਤਾਰਨ, 20 ਅਪ੍ਰੈਲ (ਇਕਬਾਲ ਸਿੰਘ ਸੋਢੀ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਰਟੌਲ ਆਦਿ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਵੀ ਦੇਸ਼ ਦੇ ਮਜ਼ਦੂਰ ਦੋ ਵਕਤ ਦੀ ਰੋਟੀ ਵਾਸਤੇ ਤਰਲੋ ਮੱਛੀ ਹੋ ਰਹੇ ਹਨ | ਰੋਜ ਕਮਾਉਣਾ ਰੋਜ ਖਾਣਾ ਦੋ ਮਹੀਨੇ ਤੋਂ ਸੇਵਾ ਕੇਂਦਰਾਂ ਵਿਚ ਨਿਰਮਾਣ ਮਜ਼ਦੂਰ ਦਿਹਾੜੀਆਂ ਤੋੜ ਕੇ ਨਵੀਂ ਰਜਿਸਟਰੇਸਨ ਜਾਂ ਰੀਨਿਊ ਤੇ ਸਕੀਮਾਂ ਦੇ ਫਾਰਮ ਆਨਲਾਈਨ ਕਰਾਉਣ ਵਾਸਤੇ ਲੈ ਕੇ ਜਾਂਦੇ ਹਨ ਤਾਂ ਸੇਵਾ ਕੇਂਦਰਾਂ ਵਿਚ ਬੈਠੇ ਕਰਮਚਾਰੀ ਕਹਿੰਦੇ ਹਨ ਕਿ ਲੇਬਰ ਸਾਇਡ ਬੰਦ ਹੈ ਤਾਂ ਨਿਰਮਾਣ ਮਜ਼ਦੂਰ ਖੱਜਲ ਖੁਆਰ ਹੋ ਰਹੇ ਹਨ | ਨਿਰਮਾਣ ਮਜ਼ਦੂਰਾਂ ਦੀ ਖੱਜਲ ਖ਼ੁਆਰੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ | ਆਗੂਆਂ ਨੇ ਅੱਗੇ ਕਿਹਾ ਕਿ ਨਿਰਮਾਣ ਮਜ਼ਦੂਰਾਂ ਦੀ ਨਵੀਂ ਰਜਿਸਟ੍ਰੇਸ਼ਨ ਜਾਂ ਰੀਨਿਊ ਤੇ ਸਕੀਮਾਂ ਦੇ ਫਾਰਮ ਆਨਲਾਈਨ ਦੇ ਨਾਲ ਆਫਲਾਇਨ ਵੀ ਲਏ ਜਾਣ ਤਾਂ ਕਿ ਨਿਰਮਾਣ ਮਜ਼ਦੂਰਾਂ ਦੀ ਖੱਜਲ ਖ਼ੁਆਰੀ ਨਾ ਹੋ ਸਕੇ | ਜੇਕਰ ਸੇਵਾ ਕੇਂਦਰਾਂ ਵਿਚ ਨਿਰਮਾਣ ਮਜ਼ਦੂਰਾਂ ਦੀ ਖੱਜਲ ਖ਼ੁਆਰੀ ਨਾ ਬੰਦ ਹੋਈ ਤਾਂ ਨਿਰਮਾਣ ਮਜ਼ਦੂਰਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲਿਆਂ 'ਚੋਂ ਮਾਰੀਆਂ ਮੱਲ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਭੁੱਲਰ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਕੀਤੀਆਂ ਨਿਯੁਕਤੀਆਂ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਛ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।