ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਵਿਸਾਖੀ ਵਾਲੇ ਦਿਨ ਬੁਲਾ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੋਧ ਬਿੱਲ ਬਣਾਇਆ, ਜੋ ਪੰਜਾਬ ਦੇ ਗਵਰਨਰ ਕਟਾਰੀਆ ਦੇ ਦਸਤਖ਼ਤ ਤੋਂ ਬਾਅਦ ਕਾਨੂੰਨ ਦਾ ਰੂਪ ਬਣ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਬੁਲਾਰਾ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਹੁਣ ਜੋ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਕਿਸੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਦਾ ਹਾਂ ਤਾਂ ਉਸਨੂੰ 5 ਲੱਖ ਤੋਂ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ | 2 ਸਾਲ ਤੋਂ 20 ਸਾਲ ਤੱਕ ਅਤੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ | ਜਿਕਰਯੋਗ ਹੈ ਕਿ ਇਸ ਦੀ ਜਾਂਚ ਡੀ.ਐਸ.ਪੀ. ਪੱਧਰ ਦਾ ਅਫਸਰ ਹੀ ਕਰ ਸਕੇਗਾ