24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 29-04-2026
ਤਰਨ ਤਾਰਨ, 28 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਿਆਂ ਸਿਟੀ ਪੱਟੀ ਦੀ ਪੁਲਿਸ ਨੇ ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਵਿਆਹੁਤਾ ਦੇ ਸਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਵਰਿੰਦਰ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਅੰਮਿ੍ਤਪਾਲ ਸਿੰਘ ਪੁੱਤਰ ਨਿਰੰਕਾਰ ਸਿੰਘ, ਨਿਰੰਕਾਰ ਸਿੰਘ ਪੁੱਤਰ ਬਲਬੀਰ ਸਿੰਘ, ਮਨਪ੍ਰੀਤ ਕੌਰ ਪਤਨੀ ਨਿਰੰਕਾਰ ਸਿੰਘ ਵਾਸੀਆਨ ਪਿੰਡ ਚੂੜਚੱਕ ਨੌਸ਼ਹਿਰਾ ਮਾਝਾ ਸਿੰਘ ਵਾਲਾ ਬਟਾਲਾ ਜ਼ਿਲ੍ਹਾ ਗੁਰਾਦਸਪੁਰ ਵਲੋਂ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਜਗਜੀਤ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ | ਜਿਸ 'ਤੇ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਕੌਰ ਵਲੋਂ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰ ੂਕਰ ਦਿੱਤੀ ਹੈ |
ਪਿਛਲੀ ਖ਼ਬਰ ਪਟਿਆਲਾ 'ਚ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 3 ਨੂੰ - ਥੂਹੀ <br/> ਅਗਲੀ ਖ਼ਬਰ ਨਸ਼ਿਆਂ ਤੇ ਮਾਰੂ ਪ੍ਰਭਾਵ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਭਾਸ਼ਨ ਪ੍ਰਤੀਯੋਗਤਾ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।