14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-04-2026

ਗੋਇੰਦਵਾਲ ਸਾਹਿਬ, 29 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਤੀਸਰੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 547ਵੇੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ | ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਨਗਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ | ਵੱਖ-ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸਤਿਕਾਰ ਸਾਹਿਤ ਦੀ ਫੁੱਲਾਂ ਦੀ ਵਰਖਾ ਕਰਕੇ ਹਾਰਦਿੱਕ ਸਵਾਗਤ ਕੀਤਾ ਅਤੇ ਸੰਗਤਾਂ ਨੂੰ ਚਾਹ ਪਕੌੜਿਆਂ, ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਅਨੇਕਾਂ ਪ੍ਰਕਾਰ ਦੇ ਲੰਗਰ ਛਕਾਏ ਗਏ | ਬੈਂਡ ਦੀਆਂ ਧੁੰਨਾਂ ਅਤੇ ਗਤਕੇ ਦੇ ਜੌਹਰ ਬਹੁਤ ਹੀ ਮਨਮੋਹਕ ਵੇਖਣ ਨੂੰ ਮਿਲੇ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਏ ਨਗਰ ਕੀਰਤਨ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਸੰਪੂਰਨਤਾ ਹੋਈ | ਇਸ ਮੌਕੇ ਗੁਰਦਵਾਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਅੱਜ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸਰੀ ਜਥੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜਥੇਦਾਰ ਪੇ੍ਰਮ ਸਿੰਘ ਪੰਨੂੰ, ਜਰਨਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਸਰਪੰਚ ਨਿਰਮਲ ਸਿੰਘ ਢੋਟੀ, ਬਾਵਾ ਹਰਪ੍ਰੀਤ ਸਿੰਘ ਮਿੰਨਾ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਐਡੀਸ਼ਨਲ ਮੈਨੇਜਰ ਨਿਰਮਲ ਸਿੰਘ ਚੋਹਲਾ ਸਾਹਿਬ, ਸਾਬਕਾ ਹੈੱਡ ਗ੍ਰੰਥੀ ਗਿਆਨੀ ਕੁਲਵੰਤ ਸਿੰਘ, ਕਥਾਵਾਚਕ ਭਾਈ ਨਿਹਾਲ ਸਿੰਘ, ਜੈਮਲ ਸਿੰਘ ਜਾਮਾਰਾਏ, ਸੁਖਦੇਵ ਸਿੰਘ ਜਾਮਾਰਾਏ, ਅਖੰਡ ਪਾਠ ਇੰਚਾਰਜ ਭਾਈ ਰਣਜੀਤ ਸਿੰਘ, ਗੁਰਦੇਵ ਸਿੰਘ ਘੜਕਾ, ਪਰਮਜੀਤ ਸਿੰਘ ਖਜਾਨਚੀ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਧਾਲੀਵਾਲ, ਸਾਬਕਾ ਮੈਂਬਰ ਸ਼ੇਰ ਸਿੰਘ, ਸੁਰਜਨ ਸਿੰਘ ਲਾਹੌਰੀਆ, ਸਾਬਕਾ ਮੈਨੇਜਰ ਦਵਿੰਦਰ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਪ੍ਰਧਾਨ ਰਣਜੀਤ ਸਿੰਘ ਲੱਕੀ, ਡਾ.ਸੰਤੋਖ ਸਿੰਘ ਖਹਿਰਾ, ਗਿਆਨੀ ਸਤਬੀਰ ਸਿੰਘ ਧੂੰਦਾ, ਬਲਬੀਰ ਸਿੰਘ ਆਹਲੂਵਾਲੀਆ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਮੋਹਨ ਸਿੰਘ ਮੈਂਬਰ ਪੰਚਾਇਤ, ਹਰਭਜਨ ਸਿੰਘ ਰਾਠੌਰ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਡਾ. ਮੱਸਾ ਸਿੰਘ, ਰਜਿੰਦਰ ਸਿੰਘ ਫੌਜੀ, ਗਾਇਕ ਜਗਜੀਤ ਸੰਧੂ, ਬਲਕਾਰ ਸਿੰਘ ਬਾਰਾ ਆਦਿ ਨੇ ਨਗਰ ਕੀਰਤਨ ਵਿਚ ਹਾਜ਼ਰੀਆਂ ਭਰੀਆ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਰਹੱਦੀ ਪਿੰਡ ਮਹਿੰਦੀਪੁਰ ਨਜ਼ਦੀਕ ਤੋਂ ਪਾਕਿਸਤਾਨੀ ਡਰੋਨ ਸਮੇਤ ਅੱਧਾ ਕਿੱਲੋ ਹੈਰੋਇਨ ਮਿਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।