14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬੁਲਟ ਮੋਟਰਸਾਈਕਲ ਖੋਹਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 30-04-2026
ਤਰਨ ਤਾਰਨ, 29 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਬੁਲਟ ਮੋਟਰਸਾਈਕਲ ਖੋਹਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਦਲਜਿੰਦਰ ਸਿੰਘ ਪੁੱਤਰ ਅਤਰ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਅੰਮਿ੍ਤਪਾਲ ਸਿੰਘ ਆਪਣੇ ਬੁਲਟ ਮੋਟਰ ਸਾਈਕਲ ਨੰਬਰ ਪੀ.ਬੀ-46-ਏ.ਪੀ- 7490 'ਤੇ ਸਵਾਰ ਹੋ ਕਿ ਬਾਹਰ ਕਿਸੇ ਕੰਮ ਲਈ ਗਿਆ ਸੀ, ਜਿਸ ਤੋੋਂ ਵਾਪਸ ਆਉਂਦੇ ਸਮੰੇ ਦਿਲਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਠੱਠਾ ਨੇ ਉਸਦੇ ਲੜਕੇ ਪਾਸੋ ਬੁਲਟ ਮੋਟਰਸਾਈਕਲ ਖੋਹ ਲਿਆ | ਅਗਲੇ ਦਿਨ ਉਸਦੇ ਲੜਕੇ ਨੇ ਵਿਦੇਸ਼ ਪੁਰਤਗਾਲ ਜਾਣਾ ਸੀ, ਜਿਸ ਕਾਰਨ ਉਹ ਉਸ ਸਮੇਂ ਸ਼ਿਕਾਇਤ ਦਰਜ ਨਹੀ ਕਰਵਾ ਸਕਿਆ | ਜਾਂਚ ਅਧਿਕਾਰੀ ਏ.ਐੱਸ.ਆਈ.ਤਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਟਰੱਕ ਦੀ ਟੱਕਰ ਨਾਲ ਟਰੈਕਟਰ ਚਕਨਾਚੂਰ, ਡਰਾਈਵਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।