14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਰਕਾਰੀ ਐਲੀਮੈਂਟਰੀ ਸਕੂਲ ਭੁੂਸੇ ਅਤੇ ਬੀੜ ਰਾਜਾ ਤੇਜਾ ਸਿੰਘ ਵਿਖੇ ਨਵੇਂ ਕਮਰਿਆਂ ਦਾ ਉਦਘਾਟਨ

ਅਜੀਤ ਡੈਸਕ 30-04-2026
ਝਬਾਲ, 29 ਅਪ੍ਰੈਲ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਭੂਸੇ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੀੜ ਰਾਜਾ ਤੇਜਾ ਸਿੰਘ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਸੇਵਾਮੁਕਤ ਪੀ.ਸੀ.ਐੱਸ. ਅਫਸਰ ਰਾਜਬੀਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲਾਂ ਵਿਚ ਹਰੇਕ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਨਵੇਂ ਸਮਾਰਟ ਕਲਾਸਰੂਮ, ਆਧੁਨਿਕ ਲੈਬਾਂ, ਪੀਣ ਵਾਲਾ ਸਾਫ਼ ਪਾਣੀ, ਪਖਾਨੇ ਅਤੇ ਖੇਡ ਮੈਦਾਨਾਂ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਦਾ ਮਿਆਰ ਨਿੱਜੀ ਸਕੂਲਾਂ ਨਾਲੋਂ ਉੱਚਾ ਚੁੱਕਣਾ ਹੈ, ਤਾਂ ਜੋ ਆਮ ਘਰਾਂ ਦੇ ਬੱਚੇ ਵੀ ਮਿਆਰੀ ਸਿੱਖਿਆ ਹਾਸਲ ਕਰ ਸਕਣ | ਇਸ ਮੌਕੇ ਵਾਈਸ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੁਪਿੰਦਰ ਕੌਰ ਸੰਧੂ, ਬਲਾਕ ਸਿੱਖਿਆ ਅਫ਼ਸਰ ਗੰਡੀਵਿੰਡ ਰਜਿੰਦਰ ਸਿੰਘ, ਬਲਾਕ ਨੋਡਲ ਅਫ਼ਸਰ ਪ੍ਰਭਜੋਤ ਸਿੰਘ ਗੋਹਲਵੜ, ਸਮਾਰਟ ਸਕੂਲ ਕੋਆਰਡੀਨੇਟਰ ਗੁਰਮੀਤ ਸਿੰਘ ਖਾਲਸਾ ਤੋਂ ਇਲਾਵਾ ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਜ਼ ਅਤੇ ਹੈੱਡ ਟੀਚਰਜ਼ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਭੁੂਸੇ ਦੇ ਸਰਪੰਚ ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਨਿਰਵੈਰ ਸਿੰਘ, ਪੰਚਾਇਤ ਮੈਂਬਰ ਜਸਤਾਰ ਸਿੰਘ, ਪੰਚਾਇਤ ਮੈਂਬਰ ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਰਾਣਾ ਪ੍ਰਤਾਪ ਸਿੰਘ ਪ੍ਰਕਾਸ਼ ਸਿੰਘ, ਗੁਰਵਿੰਦਰ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੀੜ ਬਾਬਾ ਤੇਜਾ ਸਿੰਘ ਵਿਖੇ ਸਰਪੰਚ ਤਜਿੰਦਰ ਸਿੰਘ ਬਾਠ, ਸਾਬਕਾ ਸਰਪੰਚ ਪ੍ਰਤਾਪ ਸਿੰਘ, ਮੈਂਬਰ ਰਣਜੀਤ ਸਿੰਘ, ਸ਼ਰਨਜੀਤ ਸਿੰਘ, ਸਵਿੰਦਰ ਸਿੰਘ, ਜਸਰੂਪ ਕੌਰ, ਚੇਅਰਮੈਨ ਐੱਸ.ਐੱਮ.ਸੀ ਜਗਜੀਤ ਸਿੰਘ, ਸੰਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਅਧਿਆਪਕ ਸਤਨਾਮ ਸਿੰਘ ਅਤੇ ਅਮਰਜੀਤ ਕੌਰ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਕੂਲ 'ਚ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਵਾਏ <br/> ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਪ੍ਰਗਟ ਦਿਵਸ ਸੰਬੰਧੀ ਲੰਗਰ ਭੰਡਾਰਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।