14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਕੂਲ 'ਚ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਵਾਏ <br/>

ਅਜੀਤ ਡੈਸਕ 30-04-2026
ਫਤਿਆਬਾਦ, 29 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ•ਾਂ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਵਾਏ ਗਏ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ ਪੜ•ੀਆਂ ਗਈਆਂ | ਇਸ ਵਿਚ ਸਕੂਲ ਦੇ ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਨੇ ਰਲ਼ ਕੇ ਪਾਠ ਕੀਤੇ | ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤੇ ਗਏ ਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ | ਇਸ ਮੌਕੇ ਸਹਿਜਪ੍ਰੀਤ ਕੌਰ, ਰਵਨੀਤ ਕੌਰ, ਬਲਜਿੰਦਰ ਕੌਰ, ਰਵਨੀਤ ਕੌਰ, ਹਰਮਨਦੀਪ ਕੌਰ, ਮਹਿਕਪ੍ਰੀਤ ਕੌਰ, ਰੂਥਪਲ ਕੌਰ ਅਤੇ ਪ੍ਰਭਜੋਤ ਸਿੰਘ ਨੇ ਕੀਰਤਨ ਕੀਤੇ | ਅਨੂਪ੍ਰੀਤ ਕੌਰ ਅਤੇ ਹਰਮਨਦੀਪ ਕੌਰ ਨੇ ਕਵਿਤਾਵਾਂ ਬੋਲੀਆਂ | ਇਸ ਮੌਕੇ ਰੂਥਪਾਲ ਕੌਰ ਨੇ ਪ੍ਰਭਾਵਸ਼ਾਲੀ ਲੈਕਚਰਾਰ ਪੇਸ਼ ਕੀਤਾ | ਇਸ ਤੋਂ ਬਾਅਦ ਸਕੂਲ ਦੇ ਐੱਮ.ਡੀ. ਸੁਰਜੀਤ ਸਿੰਘ ਭਰੋਵਾਲ ਵਲੋਂ ਗੁਰੂ ਸਾਹਿਬ ਦੇ ਜੀਵਨ ਤੋੋਂ ਜਾਣੂ ਕਰਵਾਇਆ | ਅਖੀਰ ਵਿਚ ਪ੍ਰਸ਼ਾਦਿ ਵੰਡਿਆਂ ਗਿਆ |

ਪਿਛਲੀ ਖ਼ਬਰ ਪਿੰਡ ਕੋਟ ਮੁਹੰਮਦ ਖਾਂ ਵਿਖੇ ਗਰਾਊਾਡ ਦੇ ਉਦਘਾਟਨ ਮੌਕੇ ਖੇਡ ਟੂਰਨਾਮੈਂਟ ਕਰਵਾਇਆ ਗਿਆ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭੁੂਸੇ ਅਤੇ ਬੀੜ ਰਾਜਾ ਤੇਜਾ ਸਿੰਘ ਵਿਖੇ ਨਵੇਂ ਕਮਰਿਆਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।