14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨਾਂ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 30-04-2026
ਤਰਨ ਤਾਰਨ, 29 ਅਪ੍ਰੈਲ (ਹਰਿੰਦਰ ਸਿੰਘ)-ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਵਰੇ• ਨੂੰ ਸਮਰਪਿਤ 'ਨੈਤਿਕ ਸਿੱਖਿਆ ਇਮਤਿਹਾਨਾਂ' 'ਚ ਮਾਰੀਆਂ ਮੱਲਾਂ | ਕਲਗੀਧਰ ਟਰਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜਿਸ ਦਾ ਕੇਂਦਰੀ ਦਫਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਚ ਸਥਿਤ ਹੈ | ਉਨ•ਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਵਰੇ ਨੂੰ ਸਮਰਪਿਤ, ਅੰਮਿ੍ਤਸਰ ਜ਼ੋਨ ਤਰਨ ਤਾਰਨ ਵਿਚ ਨੈਤਿਕ ਸਿੱਖਿਆ ਦੇ ਇਮਤਿਹਾਨ ਮਿਤੀ 22 ਅਗਸਤ, 2025 ਨੂੰ ਕਰਵਾਏ ਗਏ ਜਿਸ ਵਿੱਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਵੱਧ ਚੜ• ਕੇ ਵਿਸ਼ੇਸ਼ ਸਨਮਾਨ ਹਾਸਿਲ ਕੀਤੇ | ਇਸ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀਆਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਕੇ ਵੱਡੀ ਜਿੱਤ ਦਾ ਪ੍ਰਦਰਸ਼ਨ ਕੀਤਾ | ਇਸ ਉਪਰੰਤ ਬਹੁ ਗਿਣਤੀ ਵਿਚ ਵਿਦਿਆਰਥੀਆਂ ਨੂੰ ਵਿਸ਼ੇਸ਼ ਮੈਡਲ ਵੀ ਮਿਲੇ | ਜੇਤੂ ਵਿਦਿਆਰਥੀਆਂ ਨੂੰ ਚੰਗੇ ਪ੍ਰਦਰਸ਼ਨ ਬਦਲੇ ਪਿ੍ੰਸੀਪਲ ਮੰਜੂ ਤਲਵਾੜ ਵਲੋਂ ਪ੍ਰੋਤਸਾਹਨ ਇਨਾਮ ਦੇ ਕੇ ਇਨਾਮ ਵੰਡ ਵਿਚ ਸਨਮਾਨਿਤ ਕੀਤਾ ਗਿਆ | ਸਵੇਰ ਦੀ ਸਭਾ ਵਿਚ ਵੀ ਪਿ੍ੰਸੀਪਲ ਨੇ ਬੱਚਿਆਂ ਨੂੰ ਸਰਪੱਖੀ ਵਿਕਾਸ ਲਈ ਉਤਸਾਹਿਤ ਕੀਤਾ ਅਤੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਇਨਕਮ ਟੈਕਸ ਰਿਟਰਨ ਭਰਦੇ ਸਮੇਂ ਕੁਝ ਗੱਲਾਂ ਦਾ ਖਿਆਲ ਰੱਖਣਾ ਜ਼ਰੂਰੀ-ਐਡਵੋਕੇਟ ਅਗਨੀਹੋਤਰੀ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।