14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਰਪੰਚ ਅਤੇ ਉਸ ਦੇ ਭਰਾ ਨਾਲ ਕੁੱਟਮਾਰ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 30-04-2026
ਤਰਨ ਤਾਰਨ, 29 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਅਤੇ ਉਸਦੇ ਭਰਾ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਖਾਲੜਾ ਵਿਖੇ ਸਰਪੰਚ ਰਣਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਪਿੰਡ ਦੇ ਕੰਮ ਵਾਸਤੇ ਪੰਜਾਬ ਸਰਕਾਰ ਵਲੋੋਂ ਗ੍ਰਾਂਟ ਲੈ ਕੇ ਪਿੰਡ ਦੀ ਫਿਰਨੀ ਤੇ ਕੰਕਰੀਟ ਸੁਟਵਾਈ ਹੋਈ ਸੀ | ਜਿਸ ਨੂੰ ਗੁਲਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਅਤੇ ਮਹਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀਆਨ ਵਾਂ ਤਾਰਾ ਸਿੰਘ ਕੰਕਰੀਟ ਚੁੱਕ ਕੇ ਆਪਣੇ ਘਰ ਸੁੱਟ ਰਹੇ ਸੀ ਤਾਂ ਜਦੋਂ ਉਸ ਵਲੋਂ ਉਕਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਕਤ ਵਿਅਕਤੀ ਉਸ ਨਾਲ ਗਾਲੀ ਗਲੋਚ ਕਰਨ ਲੱਗ ਪਏ | ਇੰਨੇ ਨੂੰ ਮੇਰਾ ਭਰਾ ਜਗਜੀਤ ਸਿੰਘ ਵੀ ਮੌਕਾ 'ਤੇ ਆ ਗਿਆ ਤਾਂ ਗੁਲਵਿੰਦਰ ਸਿੰਘ ਅਤੇ ਮਹਿੰਦਰ ਸਿੰਘ ਨੇ ਮੇਰੇ ਨਾਲ ਅਤੇ ਮੇਰੇ ਭਰਾ ਜਗਜੀਤ ਸਿੰਘ ਦੀਆਂ ਪੱਗਾ ਲਾਹ ਦਿੱਤੀਆਂ ਅਤੇ ਠੁੱਡੇ ਮਾਰੇ | ਜਾਂਚ ਅਧਿਕਾਰੀ ਏ.ਐੱਸ.ਆਈ.ਗੁਰਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਕੱਦਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਕਣਕ ਦੇ ਨਾੜ ਨੂੰ ਅੱਗ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।