14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਿਧਾਇਕ ਲਾਲਪੁਰਾ ਨੇ ਪਿੰਡ ਕੱਦਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਦਿੱਤੀ ਵਧਾਈ <br/>

ਅਜੀਤ ਡੈਸਕ 30-04-2026
ਤਰਨ ਤਾਰਨ, 29 ਅਪ੍ਰੈਲ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਕੱਦਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਸੀ.ਬੀ.ਐਸ.ਈ. ਦੀ ਦਸਵੀਂ ਜਮਾਤ 'ਚੋਂ 99.6 ਫੀਸਦੀ ਅੰਕ ਪ੍ਰਾਪਤ ਕਰਨ 'ਤੇ ਦਿਲੋਂ ਵਧਾਈ ਦਿੱਤੀ ਗਈ | ਇਸ ਦੌਰਾਨ ਉਨ੍ਹਾਂ ਗੁਰਅੰਸ਼ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਲਈ, ਸਗੋਂ ਸਾਰੇ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਵਿਧਾਇਕ ਲਾਲਪੁਰਾ ਨੇ ਐਲਾਨ ਕੀਤਾ ਕਿ ਗੁਰਅੰਸ਼ ਸਿੰਘ ਦੀ ਇਸ ਸ਼ਾਨਦਾਰ ਸਫਲਤਾ ਨੂੰ ਸਮਰਪਿਤ ਕਰਦੇ ਹੋਏ ਪਿੰਡ ਕੱਦਗਿੱਲ ਕਲਾਂ ਵਿਚ ਇਕ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਨੂੰ ਵਧੀਆ ਭਵਿੱਖ ਬਣਾਉਣ ਲਈ ਮੌਕੇ ਪ੍ਰਦਾਨ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ ਅਤੇ ਇਸ ਤਰ੍ਹਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਾਡੀ ਪਹਿਲ ਹੈ | ਉਨ੍ਹਾਂ ਗੁਰਅੰਸ਼ ਸਿੰਘ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਉਨ੍ਹਾਂ ਨਾਲ ਪਿੰਡ ਕੱਦਗਿੱਲ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ, ਰਣਜੀਤ ਸਿੰਘ ਰਾਣਾ ਪਹਿਲਵਾਨ, ਸਰਬਜੀਤ ਸਿੰਘ ਕੁਹਾੜਕਾ ਬਲਾਕ ਸੰਮਤੀ ਮੈਂਬਰ, ਹਲਕਾ ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੰੂ ਅਤੇ ਹੋਰ

ਪਿਛਲੀ ਖ਼ਬਰ ਘਟੀਆ ਮਟੀਰੀਅਲ ਵਰਤਣ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ <br/> ਮੁਰਮਰੇ ਵਾਂਗ ਭੁਰ ਰਹੀ ਨਵੀਂ ਬਣੀ ਸੜਕ, ਪਿੰਡ... ਅਗਲੀ ਖ਼ਬਰ ਸਰਪੰਚ ਅਤੇ ਉਸ ਦੇ ਭਰਾ ਨਾਲ ਕੁੱਟਮਾਰ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।