14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਿਜਲੀ ਕੱਟਾਂ ਖਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਖਡੂਰ ਸਾਹਿਬ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ- ਸਰਪੰਚ ਬਿੱਲਾ, ਬੀਬੀ ਰਮਨਦੀਪ ਕੌਰ <br/>

ਅਜੀਤ ਡੈਸਕ 30-04-2026
ਖਡੂਰ ਸਾਹਿਬ, 29 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 30 ਅਪ੍ਰੈਲ ਨੂੰ ਰਾਜ ਪੱਧਰੀ ਦਿੱਤੇ ਜਾ ਰਹੇ ਧਰਨੇ ਦੀ ਲੜੀ ਤਹਿਤ ਬਿਜਲੀ ਘਰ ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ 30 ਅਪ੍ਰੈਲ ਨੂੰ ਸਵੇਰੇ 10 ਵਜੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਖਹਿਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਪਰ ਇਹ ਸਭ ਕੁਝ ਝੂਠ ਦਾ ਪੁਲੰਦਾ ਹੈ ਜਦਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ਭਰ ਗਰਮੀ ਵਿਚ ਬਿਜਲੀ ਦੇ ਲੰਮੇ ਲੰਮੇ ਕੱਟ ਲੱਗ ਰਹੇ ਹਨ ਅਤੇ ਮਸਾਂ 5 ਤੋਂ 6 ਘੰਟੇ ਬਿਜਲੀ ਸਪਲਾਈ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਜਿਥੇ ਪਿੰਡਾਂ ਦੇ ਲੋਕਾਂ ਵਿਚ ਹਾਹਾਕਾਰ ਮਚੀ ਪਈ ਹੈ, ਉਥੇ ਸ਼ਹਿਰੀ ਖੇਤਰਾਂ ਵਿਚ ਵੀ ਲੰਮੇ ਕੱਟ ਲੱਗ ਰਹੇ ਹਨ, ਜਿਸ ਕਾਰਨ ਉਦਯੋਗਾਂ, ਦੁਕਾਨਦਾਰਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਮੁਸ਼ਕਿਲਾਂ ਨੂੰ ਦੇਖਦੇ ਹੋਏ ਬਿਜਲੀ ਦੇ ਲੱਗ ਰਹੇ ਕੱਟਾਂ ਖਿਲਾਫ਼ ਪੰਜਾਬ ਦੇ ਬਿਜਲੀ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਬਿਜਲੀ ਘਰ ਖਡੂਰ ਸਾਹਿਬ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਆਗੂ, ਵਰਕਰ ਅਤੇ ਲੋਕ ਸ਼ਾਮਿਲ ਹੋਣਗੇ |

ਪਿਛਲੀ ਖ਼ਬਰ ਸਰਾਏ ਅਮਾਨਤ ਖਾਂ ਦੇ ਸੇਵਾ ਕੇਂਦਰ ਦੀ ਬਿਜਲੀ ਬੰਦ ਰਹਿਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ <br/> ਅਗਲੀ ਖ਼ਬਰ ਮੁਰਮਰੇ ਵਾਂਗ ਭੁਰ ਰਹੀ ਨਵੀਂ ਬਣੀ ਸੜਕ, ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।