20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਲੋਟਸ ਵੈਲੀ ਸੀਨੀਅਰ ਸਕੂਲ ਵਿਚ 'ਮਜ਼ਦੂਰ ਦਿਵਸ' ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 01-05-2026
ਫਤਿਆਬਾਦ, 30 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-­ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਵਿਚ 'ਮਜ਼ਦੂਰ ਦਿਵਸ' ਬੜੇ ਹੀ ਉਤਸ਼ਾਹ, ਸਨਮਾਨ ਅਤੇ ਗੰਭੀਰਤਾ ਨਾਲ ਮਨਾਇਆ ਗਿਆ | ਇਸ ਵਿਸ਼ੇਸ਼ ਦਿਨ ਦਾ ਮੁੱਖ ਉਦੇਸ਼ ਮਜ਼ਦੂਰ ਵਰਗ ਦੀ ਮਹੱਤਤਾ ਨੂੰ ਸਮਝਣਾ ਅਤੇ ਉਨ੍ਹਾਂ ਦੇ ਅਮੁੱਲ ਯੋਗਦਾਨ ਪ੍ਰਤੀ ਕਿ੍ਤਿਗਿਆ ਪ੍ਰਗਟ ਕਰਨਾ ਸੀ | ਸਕੂਲ ਦੀ ਸਵੇਰ ਦੀ ਸਭਾ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਪ੍ਰਾਰਥਨਾ ਨਾਲ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ 'ਮਜ਼ਦੂਰ ਦਿਵਸ' ਦੇ ਇਤਿਹਾਸ ਅਤੇ ਇਸ ਦੀ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ | ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਇਹ ਦਰਸਾਇਆ ਕਿ ਮਜ਼ਦੂਰ ਸਮਾਜ ਦੇ ਅਸਲ ਨਿਰਮਾਤਾ ਹਨ, ਜੋ ਆਪਣੇ ਖੂਨ-ਪਸੀਨੇ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਅਤੇ ਨਾਟਕਾਂ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ | ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਬਿਨਾਂ ਵਿਕਾਸ ਦੀ ਕਲਪਨਾ ਅਸੰਭਵ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਰ ਕਿਸੇ ਦੀ ਮਿਹਨਤ ਦਾ ਸਤਿਕਾਰ ਕਰਨ ਅਤੇ ਸਮਾਜ ਵਿਚ ਸਮਾਨਤਾ ਅਤੇ ਸਨਮਾਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਨਾੜ ਸਾੜਨ ਤੋਂ ਰੋਕਣ ਲਈ ਖਡੂਰ ਸਾਹਿਬ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ-ਐੱਸ.ਡੀ.ਐੱਮ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।