20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮਿਲੇਨੀਅਮ ਵਰਲਡ ਸਕੂਲ ਕੈਰੋਂ 'ਚ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 01-05-2026
ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਮਿਲੇਨੀਅਮ ਵਰਲਡ ਸਕੂਲ ਵਿਚ ਮਜ਼ਦੂਰ ਦਿਵਸ ਬੜੀ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਨਾਟਕਾਂ ਰਾਹੀਂ ਮਜ਼ਦੂਰਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਜਿੰਦਗੀ ਨੂੰ ਦਰਸਾਇਆ | ਬੱਚਿਆਂ ਨੇ ਮਜ਼ਦੂਰਾਂ ਦੀ ਇੱਜ਼ਤ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨ ਦਾ ਸੰਦੇਸ਼ ਦਿੱਤਾ | ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਬਹੁਤ ਸੁੰਦਰ ਕਾਰਡ ਬਣਾ ਕੇ ਡਰਾਈਵਰ, ਨੈਨੀਸ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਅਹਿਸਾਸ ਕਰਾਇਆ ਕਿ ਉਨ੍ਹਾਂ ਦਾ ਸਾਡੀ ਜਿੰਦਗੀ ਵਿਚ ਬਹੁਤ ਵੱਡਾ ਯੋਗਦਾਨ ਹੈ | ਇਸ ਮੌਕੇ ਸਕੂਲ ਵਲੋਂ ਡਰਾਈਵਰਾਂ ਅਤੇ ਗੇਟਕੀਪਰਾਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਤੋਹਫ਼ੇ ਵੰਡ ਕੇ ਉਨ੍ਹਾਂ ਦੀ ਸੇਵਾ ਅਤੇ ਮਿਹਨਤ ਲਈ ਧੰਨਵਾਦ ਪ੍ਰਗਟਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਹਾਜ਼ਰ ਹਨ | ਵਿਦਿਆਰਥੀਆਂ ਨੇ ਵੀ ਖੁਸ਼ੀ ਨਾਲ ਉਨ੍ਹਾਂ ਨੂੰ ਤੋਹਫ਼ੇ ਦਿੱਤੇ ਅਤੇ ਉਨ੍ਹਾਂ ਪ੍ਰਤੀ ਆਪਣਾ ਆਭਾਰ ਜਤਾਇਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪਵਨਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਬਿਨਾਂ ਸਾਡੀ ਰੋਜ਼ਾਨਾ ਜਿੰਦਗੀ ਅਧੂਰੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।