20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 01-05-2026
ਝਬਾਲ, 30 ਅਪ੍ਰੈਲ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਤੀਜ਼ੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਕੀਤਾ | ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਨਾਲ ਸਬੰਧਤ ਕਥਾ ਵੀਚਾਰ ਕੀਤੀਆਂ ਅਤੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਹੱਕ ਤੇ ਸੱਚ ਦੇ ਮਾਰਗ 'ਤੇ ਚੱਲਣ ਅਤੇ ਅਮਿ੍ਤ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ | ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਸੁਪਰਵਾਈਜ਼ਰ ਹਰਜੀਤ ਸਿੰਘ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਗਜੀਤ ਸਿੰਘ ਪੰਜਵੜ੍ਹ, ਪ੍ਰਗਟ ਸਿੰਘ, ਪ੍ਰਤਾਪ ਸਿੰਘ ਚੀਮਾ, ਬਲਜੀਤ ਸਿੰਘ ਚੀਮਾ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਭੰਡਾਰਾ ਲਗਾਇਆ <br/> ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ 'ਚ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।