ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਜ਼ਦੂਰਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਹੱਕਾਂ ਦੀ ਪ੍ਰਸੰਸਾ ਕਰਨ ਲਈ ਵਿਸ਼ੇਸ਼ ਭਾਸ਼ਣ ਦਿੱਤਾ ਗਿਆ | ਅਧਿਆਪਕਾਂ ਨੇ ਮਜ਼ਦੂਰਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਨੇਜਮੈਂਟ ਮੈਂਬਰ ਹਰਬੀਰ ਸਿੰਘ, ਪਿ੍ੰਸੀਪਲ ਮੈਡਮ ਰਾਜਬੀਰ ਕੌਰ, ਵਾਈਸ ਪਿ੍ੰਸੀਪਲ ਮੈਡਮ ਦਲਬੀਰ ਕੌਰ, ਯਾਦਵਿੰਦਰ ਸਿੰਘ ਵਲੋਂ ਚੌਥੇ ਦਰਜੇ ਦੇ ਕਰਮਚਾਰੀਆਂ ਦਾ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ |