20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹਾਵਰਡ ਲੇਨ ਸੀਨੀਅਰ ਸਕੂਲ ਠੱਟਾ ਵਿਖੇ 'ਮਜ਼ਦੂਰ ਦਿਵਸ' ਮਨਾਇਆ <br/>

ਅਜੀਤ ਡੈਸਕ 01-05-2026
ਝਬਾਲ, 30 ਅਪ੍ਰੈਲ (ਸੁਖਦੇਵ ਸਿੰਘ)-ਹਾਵਰਡ ਲੇਨ ਸੀਨੀਅਰ ਸੈਕੰਡਰੀ ਸਕੂਲ ਠੱਟਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਸ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਕਵਿਤਾਵਾਂ ਤੇ ਗੀਤ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੀ ਸ਼ੁਰੂਆਤ 1 ਮਈ 1886 ਨੂੰ ਹੋਈ ਸੀ | ਉਸ ਸਮੇਂ ਅਮਰੀਕਾ ਵਿਚ ਕਈ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਜ਼ਿਆਦਾ ਨਾ ਰੱਖਣ ਲਈ ਹੜਤਾਲ ਕੀਤੀ ਸੀ | ਇਸੇ ਹੜਤਾਲ ਦੌਰਾਨ ਸ਼ਿਕਾਗੋ ਵਿਖੇ ਬੰਬ ਧਮਾਕਾ ਹੋਇਆ ਸੀ | ਇਹ ਧਮਾਕਾ ਕਿਸ ਵਲੋਂ ਕਰਵਾਇਆ ਗਿਆ | ਇਸ ਬਾਰੇ ਕਿਸੇ ਨੂੰ ਨਹੀਂ ਪਤਾ ਸੀ, ਪਰ ਪੁਲਿਸ ਨੇ ਮਜ਼ਦੂਰਾਂ 'ਤੇ ਗੋਲੀਆਂ ਚਲਾਈਆਂ ਅਤੇ ਇਸ ਦੌਰਾਨ ਕਈ ਮਜ਼ਦੂਰ ਮਾਰੇ ਗਏ | ਸ਼ਿਕਾਗੋ ਸ਼ਹਿਰ ਵਿਚ ਸ਼ਹੀਦ ਮਜ਼ਦੂਰਾਂ ਦੀ ਯਾਦ ਵਿਚ ਪਹਿਲੀ ਵਾਰ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਤੋਂ ਬਾਅਦ ਪੈਰਿਸ ਵਿਚ 1889 ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਹੇਮਾਰਕਿਟ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਯਾਦ ਵਿਚ ਇਕ ਮਈ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਦੂਰ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ | ਉਸ ਤੋਂ ਬਾਅਦ ਭਾਰਤ ਸਮੇਤ 160 ਦੇਸ਼ਾਂ ਵਿਚ ਇਹ ਦਿਵਸ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਦੇ ਸਮੂਹ ਕਰਮਚਾਰੀਆਂ ਅਤੇ ਡਰਾਈਵਰਾ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਪੱਟੀ 'ਚ ਮਾਤਾ ਚਿੰਤਪੁਰਨੀ ਦਾ ਜਨਮ ਮਹਾਂਉਤਸਵ ਮਨਾਇਆ <br/> ਅਗਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।