20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ

ਅਜੀਤ ਡੈਸਕ 01-05-2026
ਤਰਨ ਤਾਰਨ, 30 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਸਾਢੇ 16 ਸਾਲ ਹੈ ਅਤੇ ਉਹ ਨਾਬਾਲਗ ਹੈ ਅਤੇ ਉਸਦੀ ਲੜਕੀ 'ਤੇ ਸਰਬਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਾਰਲੀ ਮਾੜੀ ਨਿਗ੍ਹਾ ਰੱਖਦਾ ਸੀ ਅਤੇ ਵਿਆਹ ਕਰਵਾਉਣ ਲਈ ਤੰਗ ਪ੍ਰੇਸ਼ਾਨ ਕਰਦਾ ਸੀ | 2 ਅਪ੍ਰੈਲ ਨੂੰ ਉਹ ਸਾਰਾ ਪਰਿਵਾਰ ਰੋਟੀ ਖਾ ਕੇ ਸੌਂ ਗਏ ਅਤੇ ਜਦੋਂ ਅਗਲੀ ਸਵੇਰੇ ਦੇਖਿਆ ਤਾਂ ਉਸ ਦੀ ਲੜਕੀ ਘਰ ਵਿਚ ਮੌਜੂਦ ਨਹੀਂ ਸੀ, ਜਿਸ ਨੂੰ ਜਸਕਰਨ ਸਿੰਘ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਆ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਆਰਜੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਜਸਕਰਨ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪੱਟੀ 'ਚ ਮਾਤਾ ਚਿੰਤਪੁਰਨੀ ਦਾ ਜਨਮ ਮਹਾਂਉਤਸਵ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।