ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਝਬਾਲ ਤੋਂ ਹਰਪ੍ਰੀਤ ਸਿੰਘ ਪੁੱਤਰ ਜੱਜਬੀਰ ਸਿੰਘ ਵਾਸੀ ਝਬਾਲ ਅਤੇ ਚਰਨਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਮਹਿਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੁਗਰਾਜ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਮੁਰਾਦਪੁਰ ਅਤੇ ਜੋਬਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਹਵੇਲੀਆਂ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਅਤੇ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਪੁਲਿ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆ ਗੁਰਦੇਵ ਸਿੰਘ ਪੁੱਤਰ ਰਾਜ ਸਿੰਘ, ਸਵਰਨ ਸਿੰਘ ਪੁੱਤਰ ਜਗੀਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ, ਜਸਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਲਾਲੀਪੁਰ ਦੇ ਘਰਾਂ ਵਿਚ ਛਾਪੇਮਾਰੀ ਦੌਰਾਨ ਉਥੋਂ 4 ਚਾਲੂ ਭੱਠੀਆਂ, 1 ਹਜ਼ਾਰ ਲੀਟਰ ਲਾਹਣ, 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹਨ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਭਿੱਖੀਵਿੰਡ ਦੇ ਖੇਡ ਸਟੇਡੀਅਮ 'ਚੋਂ ਬੂਟਾ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਸੁਰਸਿੰਘ ਅਤੇ ਸਤਰਪਾਲ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਚੂੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਖੇਡ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਦੇ ਨਜਦੀਕ ਤੋਂ ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸ਼ਾਹਬਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |