19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਮਾਮਲਾ ਦਰਜ

ਅਜੀਤ ਡੈਸਕ 01-05-2026
ਤਰਨ ਤਾਰਨ, 30 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਸਤੇ ਵਿਚ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਵਲੋਂ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਹਰਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਸੱਚਖੰਡ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 24 ਅਪ੍ਰੈਲ ਨੂੰ ਉਹ ਆਪਣੇ ਦੋਸਤ ਹਰਪਾਲ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਗਲੀ ਮਲਾਇਆ ਵਾਲੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਨਾਲ ਸਿਵਲ ਹਸਪਤਾਲ ਤੋਂ ਪੈਦਲ ਚੱਲ ਕੇ ਅੰਮਿ੍ਤਸਰ ਬਾਈਪਾਸ ਨੂੰ ਜਾ ਰਹੇ ਸੀ ਤਾਂ ਜਦੋਂ ਉਹ ਗੁਰਦੁਆਰਾ ਲਕੀਰ ਸਾਹਿਬ ਦੇ ਗੇਟ ਦੇ ਬਾਹਰ ਪੁੱਜੇ ਤਾਂ ਅੱਗੇ ਅੰਮਿ੍ਤਸਰ ਬਾਈਪਾਸ ਵਾਲੀ ਸਾਈਡ ਤੋਂ ਦਲਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮਹਾਂ ਸਿੰਘ ਗੇਟ ਅੰਮਿ੍ਤਸਰ ਅਤੇ 2 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰ ਦਿੱਤੀਆਂ | ਜਾਂਚ ਅਇਧਕਾਰੀ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕਸਬਾ ਸ਼ਾਹਬਾਜ਼ਪੁਰ ਦੀ ਦਾਣਾ ਮੰਡੀ 'ਚ ਸ਼ੈੱਡ ਨਾ ਹੋਣ ਕਾਰਨ ਕਣਕ ਤੇ ਝੋਨੇ ਦਾ ਲੱਖਾਂ ਤੋੜਾ ਰਹਿੰਦਾ ਖੁੱਲ੍ਹੇ ਅਸਮਾਨ ਹ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।