ਤਰਨ ਤਾਰਨ, 30 ਅਪ੍ਰੈਲ (ਇਕਬਾਲ ਸਿੰਘ ਸੋਢੀ)-ਪੰਜਾਬ ਦੀ ਜਨਤਾ ਅੱਜ ਮਹਿੰਗਾਈ, ਬੇਰੁਜ਼ਗਾਰੀ, ਨਸ਼ੇ ਅਤੇ ਖਰਾਬ ਕਾਨੂੰਨ ਵਿਵਸਥਾ ਕਾਰਨ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੀ ਹੈ, ਪਰ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਸਫਲ ਰਹੀ ਹੈ | ਇਹ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਪੰਡੋਰੀ ਨੇ ਦੱਸਿਆ ਕਿ 5 ਮਈ ਨੂੰ ਕਾਰਲ ਮਾਰਕਸ ਦਾ ਜਨਮ ਦਿਨ ਪਾਰਟੀ ਦੀ ਤਹਿਸੀਲ ਕਮੇਟੀ (ਤਰਨ ਤਾਰਨ) ਦੀ ਖੁੱਲ੍ਹੀ ਮੀਟਿੰਗ ਕਰਕੇ ਮਨਾਇਆ ਜਾਵੇਗਾ ਅਤੇ ਮਜਦੂਰ ਜਮਾਤ ਦੇ ਉੱਘੇ ਫਿਲਾਸਫਰ ਮਾਰਕਸਵਾਦ ਫਲਸਫੇ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ |