19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਅਕਤੀ ਨਾਲ ਕੁੱਟਮਾਰ ਕਰਨ 'ਤੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-05-2026
ਤਰਨ ਤਾਰਨ, 30 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਕੁਨਾਲ ਮਾਈਕਲ ਪੁੱਤਰ ਵਿਕਟਰ ਮਾਈਕਲ ਵਾਸੀ ਪਿੰਡ ਭੂੰਦੜੀ ਸਿੱਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੈਂ ਆਪਣੀ ਭੈਣ ਕਿਰਨ ਕੋਲ ਤਰਨ ਤਾਰਨ ਆਇਆ ਸੀ | 15 ਅਪ੍ਰੈਲ ਨੂੰ ਜਦ ਮੈੈਂ ਆਪਣੇ ਭਾਣਜੇ ਨਵੀਨ ਨਾਲ ਉਸਦੀਆਂ ਕਿਤਾਬਾਂ ਲੈਣ ਜਾ ਰਿਹਾ ਸੀ ਤਾਂ ਜਦੋਂ ਮੈਂ ਮੁਹੱਲਾ ਨਾਨਕਸਰ ਚੁਰਸਤੇ ਵਿਚ ਪਹੁੰਚਿਆ ਤਾਂ ਸੰਨੀ ਪੁੱਤਰ ਮੱਟੂ, ਸਿੰਨੂ ਪੁੱਤਰ ਸੱਤਾ ਸਿੰਘ, ਸਾਹਿਬ ਉਰਭ ਭਿੰਡੀ ਪੁੱਤਰ ਲਾਲੀ ਵਾਸੀਅਨ ਮੁਹੱਲਾ ਨਾਨਕਸਰ ਮੇਰੇ ਨਾਲ ਝਗੜਾ ਕਰਨ ਲੱਗ ਪਏ ਅਤੇ ਮੇਰੇ ਨਾਲ ਕੁੱਟਮਾਰ ਕੀਤੀ ਤੇ ਆਪਣੇ ਦਸਤੀ ਹਥਿਆਰਾਂ ਨਾਲ ਮੇਰੇ 'ਤੇ ਵਾਰ ਕੀਤੇ ਤੇ ਮੇਰੇ ਸੱਟਾਂ ਮਾਰੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਉਹ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ 'ਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇ... ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਦਲ ਬਾਬਾ ਬਿਧੀ ਚੰਦ ਵਲੋਂ ਲਗਾਇਆ ਜਾ ਰਿਹਾ ਪੰਜ ਰੋਜ਼ਾ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।