03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹਵਾਈ ਫਾਇਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 02-05-2026
ਤਰਨ ਤਾਰਨ, 1 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਮੌਜੂਦ ਸੀ ਤਾਂ ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦਫਤਰ ਉਪ ਮੰਡਲ ਅਫਸਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਖਡੂਰ ਸਾਹਿਬ ਦੇ ਦਫਤਰ ਅੱਗੇ ਵੱਖ-ਵੱਖ ਨੁਮਾਇੰਦਿਆਂ ਵਲੋਂ ਧਰਨਾ ਲਗਾਇਆ ਹੋਇਆ ਸੀ | ਇਕ ਨੌਜਵਾਨ ਵਿਅਕਤੀ ਨੇ ਜਨਤਾ ਵਿਚ ਦਹਿਸ਼ਤ ਪਾਉਣ ਦੇ ਇਰਾਦੇ ਨਾਲ ਆਪਣੇ ਪਿਸਤੌਲ ਨਾਲ ਬਿਜਲੀ ਘਰ ਤੋਂ ਥੋੜੀ ਦੂਰ ਹਵਾਈ ਫਾਇਰ ਕੀਤਾ ਸੀ | ਇਹ ਹਵਾਈ ਫਾਇਰ ਮਨਜਿੰਦਰ ਸਿੰਘ ਉਰਫ ਮੰਨੂ ਨੇ ਕੀਤਾ ਸੀ, ਜੋ ਇਸ ਨੇ ਅਜਿਹੀਆਂ ਵਾਰਦਾਤਾਂ ਕਰਨ ਲਈ ਇਕ ਗਿਰੋਹ ਬਣਾਇਆ ਹੋਇਆ ਹੈ | ਜਿਸਨੇ ਇਹ ਹਵਾਈ ਫਾਇਰ ਕਰਕੇ ਇਲਾਕੇ ਵਿਚ ਅਸ਼ਾਂਤੀ ਫੈਲਾਈ ਹੈ ਅਤੇ ਲਾਅ ਐਂਡ ਆਰਡਰ ਦੀ ਘੋਰ ਉਲੰਘਣਾ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੰਜਾਬ ਚਿਲਡਰਨ ਅਕੈਡਮੀ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸਰਕਾਰ ਮਾਝੇ ਦੇ ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਵੇ- ਬਰਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।