03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਚਿਲਡਰਨ ਅਕੈਡਮੀ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 02-05-2026
ਤਰਨ ਤਾਰਨ, 1 ਮਈ (ਹਰਿੰਦਰ ਸਿੰਘ)-ਪੰਜਾਬ ਚਿਲਡਰਨ ਅਕੈਡਮੀ ਦੇ ਬਾਰ੍ਹਵੀਂ ਕਲਾਸ ਦੇ ਐਲਾਨੇ ਨਤੀਜਿਆ ਦੌਰਾਨ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਦਾ ਨਾਅ ਰੌਸ਼ਨ ਕੀਤਾ | ਤਰਨ ਤਾਰਨ ਦੀ ਸਿਰਮੌਰ ਸੰਸਥਾ ਪੰਜਾਬ ਚਿਲਡਰਨ ਅਕੈਡਮੀ ਦੇ ਬਾਰਵੀਂ ਕਲਾਸ ਦੇ ਨਤੀਜਿਆਂ ਦੌਰਾਨ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਨਤੀਜੇ ਦੌਰਾਨ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਨਾਨ ਮੈਡੀਕਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ 97.25 ਫ਼ੀਸਦੀ ਅੰਕ ਪ੍ਰਾਪਤ ਕੀਤੇ, ਦੂਸਰੇ ਸਥਾਨ 'ਤੇ ਤਨਿਸ਼ਪ੍ਰੀਤ ਸਿੰਘ ਮੱਲ੍ਹੀ ਨੇ 96.5 ਫ਼ੀਸਦੀ ਨੰਬਰ ਤੇ ਤੀਸਰੇ ਸਥਾਨ 'ਤੇ ਗੁਰਨੂਰ ਕੌਰ ਨੇ 95 ਫ਼ੀਸਦੀ ਨੰਬਰ ਲੈ ਕੇ ਸਕੂਲ ਦਾ ਮਾਣ ਵਧਾਇਆ | ਪਿ੍ੰਸੀਪਲ ਮੈਡਮ ਸੰਧਿਆ ਖੰਨਾ ਨੇ ਦੱਸਿਆ ਕਿ 34 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਨੰਬਰ ਲੈ ਕੇ ਜਿੱਥੇ ਆਪਣਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ, ਉਥੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਖ਼ੁਸ਼ੀ ਪ੍ਰਗਟ ਕਰਦਿਆਂ ਡਾਇਰੈਕਟਰ ਹਰਮਨਪ੍ਰੀਤ ਸਿੰਘ ਤੇ ਪਿ੍ੰਸੀਪਲ ਮੈਡਮ ਸੰਧਿਆ ਖੰਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ੁੱਭ ਖੰਨਾ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸਕੂਲ ਸਟਾਫ਼ ਦੀ ਸਖ਼ਤ ਮਿਹਨਤ ਕਰਵਾਉਣ ਤੇ ਸਟਾਫ਼ ਨੂੰ ਵਧਾਈ ਦਿੱਤੀ |
ਪੰਜਾਬ ਚਿਲਡਰਨ ਅਕੈਡਮੀ ਦੇ ਵਿਦਿਆਰਥੀਆਂ ਨੇ ਆਈ. ਸੀ. ਐੱਸ. ਈ. ਬੋਰਡ 10ਵੀਂ ਜਮਾਤ ਵਿਚੋਂ ਮਾਰੀਆਂ ਮੱਲਾਂ
ਤਰਨ ਤਾਰਨ, (ਹਰਿੰਦਰ ਸਿੰਘ)-ਪੰਜਾਬ ਚਿਲਡਰਨ ਅਕੈਡਮੀ ਦੇ ਆਈ. ਸੀ. ਐੱਸ. ਈ. ਬੋਰਡ ਦਸਵੀਂ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਮੱਲਾਂ ਮਾਰੀਆਂ ਹਨ | ਸਕੂਲ ਦੇ ਕਈ ਵਿਦਿਆਰਥੀਆਂ ਨੇ ਜਿਥੇ 97 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਹਨ, ਉਥੇ 10ਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਵਿਦਿਆਰਥੀਆਂ ਨੇ ਸੰਸਥਾ ਦਾ ਨਾਅ ਰੌਸ਼ਨ ਕਰਦਿਆਂ ਪਹਿਲੇ ਸਥਾਨ ਤੇ ਵਿਦਿਆਰਥਣ ਟਵਿੰਕਲ ਨੇ 97.8 ਫ਼ੀਸਦੀ, ਦੂਸਰੇ ਸਥਾਨ ਤੇ ਸੋਰਿਸ਼ ਖੱਟਾ ਨੇ 97.2 ਫ਼ੀਸਦੀ ਨੰਬਰ ਹਾਸਲ ਕੀਤੇ | ਇਸੇ ਤਰ੍ਹਾਂ ਤੀਸਰਾ ਸਥਾਨ ਸਿਮਰਨਪ੍ਰੀਤ ਕੌਰ ਨੇ 96 ਫ਼ੀਸਦੀ ਅਤੇ ਸੁਖਮਨਪ੍ਰੀਤ ਕੌਰ ਨੇ 95 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਖੁਸ਼ੀ ਨੂੰ ਪ੍ਰਗਟ ਕਰਦਿਆਂ ਡਾਇਰੈਕਟਰ ਹਰਮਨਪ੍ਰੀਤ ਸਿੰਘ ਤੇ ਪਿ੍ੰਸੀਪਲ ਮੈਡਮ ਸੰਧਿਆ ਖੰਨਾ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਜਿੰਦਗੀ ਵਿਚ ਸਫ਼ਲ ਹੋਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਤੇ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਤਰਨ ਤਾਰਨ ਵਿਚ ਧੂੰਮ ਧਾਮ ਨਾਲ ਮਨਾਇਆ ਗਿਆ ਮਾਤਾ ਚਿੰਤਪੁਰਨੀ ਜੀ ਦਾ ਪ੍ਰਗਟ ਦਿਵਸ <br/> ਅਗਲੀ ਖ਼ਬਰ ਹਵਾਈ ਫਾਇਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।