31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਹੱਕੀ ਤੇ ਜਾਇਜ਼ ਮੰਗਾਂ ਵਾਸਤੇ ਸੰਘਰਸ਼ ਕਰਨ ਦਾ ਲਿਆ ਪ੍ਰਣ- ਕਾਮਰੇਡ ਗੋਹਲਵੜ <br/>

ਅਜੀਤ ਡੈਸਕ 02-05-2026
ਤਰਨ ਤਾਰਨ, 1 ਮਈ (ਹਰਿੰਦਰ ਸਿੰਘ)-ਅੱਜ ਤੋਂ 139 ਸਾਲ ਪਹਿਲਾਂ ਅੱਜ ਦੇ ਦਿਨ ਅਮਰੀਕਾ ਦੇ ਸ਼ਹਿਰ ਸ਼ਿਕਾਂਗੋ ਵਿਖੇ ਸਾਮਰਾਜ ਪੁਲਿਸ ਨੇ ਹਜ਼ਾਰਾਂ ਮਜ਼ਦੂਰਾਂ ਨੂੰ ਗੋਲੀਆਂ ਨਾਲ ਉਸ ਵੇਲੇ ਛੱਲਣੀ ਕਰ ਦਿੱਤਾ, ਜਦ ਉਹ 16 ਘੰਟੇ ਦੀ ਦਿਹਾੜੀ ਦੀ ਬਜਾਏ 8 ਘੰਟੇ ਕਰਨ ਦੀ ਮੰਗ ਕਰ ਰਹੇ ਸਨ | ਪਿੰਡ ਗੋਹਲਵੜ ਵਿਖੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਵਰਕਰਾਂ ਦਾ ਵਿਸ਼ਾਲ ਇਕੱਠ ਕਾਮਰੇਡ ਗੁਰਮੀਤ ਕੌਰ ਰਟੌਲ, ਕਾਮਰੇਡ ਜਤਿੰਦਰ ਸਿੰਘ ਠੇਕੇਦਾਰ ਗੋਹਲਵੜ, ਕਾਮਰੇਡ ਕਰਤਾਰ ਸਿੰਘ ਆਦਿ ਆਗੂਆਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਦਵਿੰਦਰ ਸਿੰਘ ਪੱਖੋਕੇ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਰਟੌਲ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਮਨਪ੍ਰੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਰਮਾਏਦਾਰ ਜਮਾਤ ਹਮੇਸ਼ਾ ਤੋ ਹੀ ਮਜ਼ਦੂਰਾਂ ਦਾ ਖੂਨ ਚੂਸਦੀਆਂ ਆ ਰਹੀਆਂ ਹਨ ਅਤੇ ਉਨ੍ਹਾਂ ਦੀ ਕਿਰਤ ਦਾ ਕਦੇ ਵੀ ਸਹੀ ਮੁੱਲ ਨਹੀਂ ਪਾਇਆ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕੇਂਦਰ ਵਿਚ ਜਿਹੜੀ ਵੀ ਸਰਕਾਰ ਆਈ ਉਸ ਨੇ ਮਜਦੂਰ ਜਮਾਤ ਨਾਲ ਵਾਅਦੇ ਤਾ ਬਹੁਤ ਕੀਤੇ ਮਜ਼ਦੂਰਾਂ ਨੂੰ ਲਾਰਿਆਂ ਤੋ ਸਿਵਾਏ ਕੁਝ ਨਹੀਂ ਦਿੱਤਾ, ਪਰ ਕਾਰਪੋਰੇਟ ਘਰਾਣਿਆਂ ਨੂੰ ਵੱਡੇ-ਵੱਡੇ ਫਾਇਦੇ ਦਿੱਤੇ | 78 ਸਾਲ ਦੀ ਅਜ਼ਾਦੀ ਬੀਤ ਜਾਣ 'ਤੇ ਅੱਜ ਵੀ ਮਜ਼ਦੂਰ ਦੋ ਵਕਤ ਦੀ ਰੋਟੀ ਵਾਸਤੇ ਤਰਲੋ ਮੱਛੀ ਹੋ ਰਿਹਾ ਹੈ | ਇਸ ਮੌਕੇ ਜਤਿੰਦਰ ਸਿੰਘ, ਧਲਵਿੰਦਰ ਸਿੰਘ, ਅਮਰਜੀਤ ਸਿੰਘ ਗੋਹਲਵੜ, ਪਰਮਜੀਤ ਸਿੰਘ, ਪ੍ਰਗਟ ਸਿੰਘ, ਕਰਤਾਰ ਸਿੰਘ, ਵਰਿਆਮ ਸਿੰਘ, ਗੁਰਨਾਮ ਸਿੰਘ ਕੋਟਲੀ, ਸਰਬਜੀਤ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ ਮਿਸਤਰੀ, ਰਣਜੀਤ ਸਿੰਘ, ਸੰਦੀਪ ਕੌਰ ਰਟੌਲ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਨੇ ਲਾਲ ਝੰਡੇ ਲਹਿਰਾ ਕੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।