31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 02-05-2026
ਫਤਿਆਬਾਦ, 1 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਜਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਮਜ਼ਦੂਰ ਦਿਵਸ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਿਕ ਅਤੇ ਧਾਰਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੌਰਾਨ ਕਵੀਸ਼ਰੀ, ਸ਼ਬਦ ਕੀਰਤਨ ਅਤੇ ਹੋਰ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਵਿਦਿਆਰਥੀਆਂ ਨੇ ਵੱਡੇ ਚਾਅ ਨਾਲ ਭਾਗ ਲਿਆ | ਇਸ ਤੋਂ ਇਲਾਵਾ ਮਜ਼ਦੂਰ ਦਿਵਸ ਦੇ ਸੰਬੰਧ ਵਿਚ ਕਵਿਤਾ ਪਾਠ, ਭਾਸ਼ਣ ,ਨਾਟਕ ਅਤੇ ਹੋਰ ਕਈ ਰੰਗਾਂ-ਰੰਗ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਨੂੰ ਮੋਹ ਲਿਆ | ਸਕੂਲ ਪ੍ਰਬੰਧਕ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਇਸ ਤਰ੍ਹਾਂ ਦੇ ਪ੍ਰੋਗਰਾਮ ਦੀ ਮਹੱਤਤਾ ਬਾਰੇ ਵੀ ਦੱਸਿਆ | ਇਸ ਮੌਕੇ ਸਕੂਲ ਦੇ ਮੈਨਿਜਗ ਡਾਇਰੈਕਟਰ ਪਰਮਿੰਦਰਪਾਲਜੀਤ ਸਿੰਘ ਸਿੱਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਛਿੰਦਰ ਸਿੰਘ , ਗੁਰਦੀਪ ਸਿੰਘ, ਸਰਬਜੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਫਿਰੋਜ਼ਪੁਰ ਪੀ. ਜੀ. ਆਈ. ਐੱਮ. ਈ. ਆਰ. ਸੈਂਟਰ ਨੂੰ ਜਲਦ ਪੂਰਾ ਕਰਕੇ ਵਧਾਇਆ ਜਾਵੇ- ਆਦੇਸ਼ ਪ੍ਰਤਾਪ ਸਿੰਘ ਕੈਰੋਂ <br/... ਅਗਲੀ ਖ਼ਬਰ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਹੱਕੀ ਤੇ ਜਾਇਜ਼ ਮੰਗਾਂ ਵਾਸਤੇ ਸੰਘਰਸ਼ ਕਰਨ ਦਾ ਲਿਆ ਪ੍ਰਣ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।