30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਢਿੱਲੋਂ ਫੈਬਰੀਕੇਸ਼ਨ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦੇ ਲਹਿਰਾਇਆ ਝੰਡਾ <br/>

ਢਿੱਲੋਂ ਫੈਬਰੀਕੇਸ਼ਨ ਪੱਟੀ ਵਿਖੇ ਝੰਡਾ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਦਰਸ਼ਨ ਸਿੰਘ ਢਿੱਲੋਂ ਤੇ ਹੋਰ | ਤਸਵੀਰ: ਖਹਿਰਾ <br/> 02-05-2026
ਪੱਟੀ, 1 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਪੱਟੀ ਦੇ ਖੇਮਕਰਨ ਰੋਡ ਵਿਖੇ ਸਥਿਤ ਢਿੱਲੋਂ ਫੈਬਰੀਕੇਸ਼ਨ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ ਗਿਆ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ | ਇਸ ਦੌਰਾਨ ਵੱਖ-ਵੱਖ ਸਮਾਜਿਕ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਹਾਜ਼ਰੀ ਭਰ ਕੇ ਮਜ਼ਦੂਰ ਏਕਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਦਰਸ਼ਨ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਿਕਾਗੋ ਦੇ ਸ਼ਹੀਦਾਂ ਨੇ ਮਜ਼ਦੂਰ ਵਰਗ ਦੇ ਹੱਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੁਨੀਆਂ ਭਰ ਦੇ ਮਿਹਨਤਕਸ਼ ਲੋਕਾਂ ਲਈ ਇਕ ਨਵਾਂ ਰਸਤਾ ਤਿਆਰ ਕੀਤਾ | ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਪ੍ਰੇਰਣਾ ਦਿੰਦਾ ਹੈ | ਸਮਾਗਮ ਵਿਚ ਦਰਸ਼ਨ ਸਿੰਘ ਢਿੱਲੋਂ, ਪਿ੍ੰਸੀਪਲ ਕਾਰਜ਼ ਸਿੰਘ ਕੈਰੋਂ, ਦੀਦਾਰ ਸਿੰਘ (ਪੰਜਾਬ ਪ੍ਰਧਾਨ), ਕਾ. ਬਲਕਾਰ ਸਿੰਘ, ਦਿਲਬਾਗ ਸਿੰਘ ਗਾਬੜੀਆ, ਰਜਵੰਤ ਕੌਰ ਜੌਣੇਕੇ, ਬਲਜੀਤ ਸਿੰਘ, ਕਾ. ਗੁਰਮੀਤ ਸਿੰਘ ਕਲਸੀ, ਬਲਦੇਵ ਸਿੰਘ, ਲਾਭ ਸਿੰਘ, ਹਰਦੀਪ ਸਿੰਘ, ਰਜਿੰਦਰ ਜੋਸ਼ੀ, ਗੁਰਦਿਆਲ ਸਿੰਘ ਵਰਨਾਲਾ, ਕਰਨਦੀਪ ਸਿੰਘ, ਗੁਰਜੀਤ ਸਿੰਘ, ਪੱਪੀ ਸ਼ਾਹ, ਸੁਖਦੇਵ ਸਿੰਘ, ਸਤਨਾਮ ਸਿੰਘ, ਧਰਮ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਸੂਰਜ ਸਿੰਘ, ਰਵੀ ਕੁਮਾਰ, ਦਲੇਰ ਸਿੰਘ, ਤਰਸੇਮ ਸਿੰਘ ਅਤੇ ਅੰਗਦ ਸਿੰਘ ਸਮੇਤ ਹੋਰ ਸੱਜਣ ਵੀ ਮੌਜੂਦ ਸਨ | ਅੰਤ ਵਿਚ ਮਜ਼ਦੂਰ ਏਕਤਾ ਅਤੇ ਇਨਕਲਾਬੀ ਨਾਅਰਿਆਂ ਨਾਲ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਲਾਮ ਕੀਤਾ ਗਿਆ |

ਪਿਛਲੀ ਖ਼ਬਰ ਮੰਡੀ ਅਮਰਕੋਟ ਦੇ ਮਜ਼ਦੂਰਾਂ ਵਲੋਂ ਪ੍ਰਸ਼ਾਸਨ ਤੋਂ ਕਣਕ ਦੀ ਚੁਕਾਈ ਕਰਾਉਣ ਦੀ ਮੰਗ <br/> ਅਗਲੀ ਖ਼ਬਰ ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਲਾਲ ਝੰਡਾ ਲਹਿਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।