01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਾਂਝੀ ਕੰਧ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਔਰਤ ਹੋਈ ਜ਼ਖ਼ਮੀ

ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਸਾਂਝੀ ਕੰਧ ਦੇ ਵਿਵਾਦ ਨੂੰ ਲੈ ਕੇ ਹੋਏ ਝਗ਼ੜੇ ਦੌਰਾਨ ਚੱਲੀ ਗੋਲੀ ਦੌਰਾਨ ਇਕ ਔਰਤ ਦੇ ਜ਼ਖਮੀ ਹੋਣ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵਲਟੋਹਾ ਵਿਖੇ ਜਰਮਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਵਲਟੋਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੇਰੇ ਗੁਆਢ ਵਿਚ ਸੁਖਦੇਵ ਸਿੰਘ ਪੁੱਤਰ ਮੰਗਤ ਸਿੰਘ ਨਾਲ ਮੇਰਾ ਸਾਂਝੀ ਕੰਧ ਨੂੰ ਲੈ ਕੇ 30 ਅਪ੍ਰੈਲ ਨੂੰ ਮਾਮੂਲੀ ਝਗੜਾ ਹੋਇਆ ਸੀ ਤਾਂ ਮੁਹਤਬਾਰ ਵਿਅਕਤੀਆਂ ਨੇ ਅੱਜ ਸਾਡਾ ਫੈਸਲਾ ਕਰਾਉਣ ਦਾ ਸਮਾ ਰੱਖਿਆ ਸੀ ਤਾਂ 1 ਮਈ ਨੂੰ ਮੈੈਂ ਅਤੇ ਮੇਰਾ ਭਰਾ ਜਸਕਰਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਵਲਟੋਹਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਘਰ ਵਿਚ ਹਾਜ਼ ਸੀ ਤਾਂ ਸੁਖਦੇਵ ਸਿੰਘ ਦਾ ਰਿਸ਼ਤੇਦਾਰ ਪਰਵਿੰਦਰ ਸਿੰਘ ਉਰਫ ਪਿੰਦਾ ਪੁੱਤਰ ਪ੍ਰਗਟ ਸਿੰਘ ਵਾਸੀ ਆਲੇਵਾਲ੍ਹਾ ਜ਼ਿਲ੍ਹਾ ਫਿਰੋਜਪੁਰ ਅਤੇ ਦੋ ਹੋਰ ਅਣਪਛਾਤੇ ਵਿਅਕਤੀ ਸਾਡੇ ਘਰ ਦੇ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ ਤੇ ਪਰਵਿੰਦਰ ਸਿੰਘ ਨੇ ਲਲਕਾਰਾ ਮਾਰ ਕੇ ਕਿਹਾ ਕਿ ਤੁਸੀਂ ਘਰੋੋਂ ਬਾਹਰ ਨਿਕਲੋ ਤੁਹਾਨੂੰ ਮੇਰੇ ਮਾਮੇ ਸੁਖਦੇਵ ਸਿੰਘ ਦੇ ਘਰ ਦੀ ਸਾਂਝੀ ਕੰਧ ਅੱਗੇ ਕਰਨ ਦਾ ਮਜ਼ ਦੱਸਦਾ ਹਾਂ ਤਾਂ ਪਰਵਿੰਦਰ ਸਿੰਘ ਨੇ ਮਾਰ ਦੇਣ ਦੀ ਨੀਅਤ ਨਾਲ ਆਪਣੇ ਪਿਸਤੌਲ ਦਾ ਫਾਇਰ ਸਾਡੇ ਵੱਲ ਸਿੱਧਾ ਕੀਤਾ ਤਾਂ ਇਸਦੀ ਮਾਮੀ ਸਰਬਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਵਲਟੋਹਾ ਸਾਡੇ ਅੱਗੇ ਹੋ ਗਈ ਤਾਂ ਫਾਇਰ ਸਰਬਜੀਤ ਕੌਰ ਦੇ ਲੱਗ ਗਿਆ ਅਤੇ ਉਹ ਜ਼ਖਮੀ ਹੋਈ | ਉਕਤ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਿੱਜੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ <br/> ਅਗਲੀ ਖ਼ਬਰ ਜਨਗਣਨਾ-2027 ਤਹਿਤ ਜ਼ਿਲ੍ਹੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸਵੈ-ਗਣਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।