01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੇਵਾਮੁਕਤੀ 'ਤੇ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 03-05-2026
ਝਬਾਲ, 2 ਮਈ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਤੌਰ ਸੁਪਰਵਾਈਜ਼ਰ ਦੇ ਅਹੁਦੇ 'ਤੇ ਤਾਇਨਾਤ ਪਿ੍ਥੀਪਾਲ ਸਿੰਘ ਸੋਹਲ ਦੀ ਸੇਵਾ-ਮੁਕਤੀ 'ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮਿ੍ਤਸਰ ਸਾਹਿਬ ਸਮੇਤ ਹੋਰਨਾਂ ਗੁਰਦੁਆਰਿਆਂ 'ਚ ਵੱਖ ਵੱਖ ਅਹੁਦਿਆਂ 'ਤੇ ਰਹਿ ਕੇ ਨਿਭਾਈਆਂ ਬੇਦਾਗ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਬਾਬਾ ਬੁੱਢਾ ਜੀ ਦੀ ਫੋਟੋ, ਕਿਰਪਾਨ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ, ਜਸਪਾਲ ਸਿੰਘ ਨੌਸ਼ਹਿਰਾ, ਹਰਜੀਤ ਸਿੰਘ, ਗੁਰਭਾਗ ਸਿੰਘ ਗੰਡੀਵਿੰਡ, ਗੁਰਭੇਜ ਸਿੰਘ, ਜਗਜੀਤ ਸਿੰਘ ਪੰਜਵੜ੍ਹ, ਚੇਅਰਮੈਨ ਤੇਗਾ ਸਿੰਘ ਸੋਹਲ, ਰਾਜਪਾਲ ਸਿੰਘ, ਪ੍ਰਗਟ ਸਿੰਘ ਸਮੇਂਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਲਗਾਇਆ ਵਿਸ਼ੇਸ਼ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।