01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ਦੇ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ 2 ਟੱਚ ਮੋਬਾਈਲ ਫੋਨ, 2 ਕੀਪੈਡ ਮੋਬਾਈਲ ਫੋਨ, 80 ਪੁੜੀਆਂ ਤੰਬਾਕੂ, 124 ਬੀੜੀਆਂ ਦੇ ਬੰਡਲ, 17 ਕੂਲਲਿੱਪ, 3 ਸਿਗਰਟ ਪੈਕਟ, 1 ਲਾਈਟਰ ਆਦਿ ਲਵਾਰਿਸ ਹਾਲਤ ਵਿਚ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਨੂੰ ਕੀਤਾ ਕਿ 17 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਇਕ ਟੱਚ ਮੋਬਾਈਲ ਫੋਨ ਤੇ ਇਕ ਕੀਪੈਡ ਮੋਬਾਈਲ ਫੋਨ ਲਵਾਰਿਸ ਹਾਲਤ 'ਚ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਵਲੋਂ ਇਸ ਮਾਮਲੇ ਵਿਚ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ <br/> ਅਗਲੀ ਖ਼ਬਰ ਸੇਵਾਮੁਕਤੀ 'ਤੇ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।