01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਮਜ਼ਦੂਰ ਦਿਵਸ <br/>

ਸਕੂਲ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਤੇ ਪਿ੍ੰਸੀਪਲ ਮਨੀਸ਼ਾ ਸੂਦ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਸਪੋਰਟਿੰਗ ਸਟਾਫ਼ | ਤਸਵੀਰ : ਅਟਵਾਲ <br/> 03-05-2026
ਗੋਇੰਦਵਾਲ ਸਾਹਿਬ, 2 ਮਈ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਜ਼ਦੂਰ ਦਿਵਸ ਮਨਾਇਆ | ਮਜ਼ਦੂਰ ਦਿਵਸ ਮੌਕੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਇਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ, ਜਿਸ 'ਚ ਸ਼ਬਦ ਗਾਇਨ ਉਪਰੰਤ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਨਾਲ ਸੰਬੰਧਤ ਗੀਤ, ਨੁੱਕੜ ਨਾਟਕ ਤੇ ਡਾਂਸ ਪੇਸ਼ ਕੀਤਾ | ਇਥੇ ਜ਼ਿਕਰਯੋਗ ਹੈ ਕਿ ਇਸ ਮੌਕੇ ਸਪੋਰਟਿੰਗ ਸਟਾਫ਼ ਵਲੋਂ ਗਿੱਧਾ, ਭੰਗੜਾ ਤੇ ਭਾਸ਼ਨ ਪੇਸ਼ ਕੀਤਾ | ਇਸ ਮੌਕੇ ਸਪੋਰਟਿੰਗ ਸਟਾਫ਼ ਦੇ ਮਨੋਰੰਜਨ ਲਈ ਖੇਡਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਚੇਅਰਪਰਸਨ ਬਲਜੀਤ ਕੌਰ ਰੰਧਾਵਾ, ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਮਨੀਸ਼ਾ ਸੂਦ ਉਚੇਚੇ ਤੌਰ 'ਤੇ ਇਸ ਅਸੈਂਬਲੀ 'ਚ ਸ਼ਾਮਿਲ ਹੋਏ ਅਤੇ ਸਕੂਲ ਦੇ ਸਾਰੇ ਸਪੋਰਟਿੰਗ ਸਟਾਫ਼ ਦੇ ਮੈਂਬਰਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸਪੋਰਟਿੰਗ ਸਟਾਫ ਬਿਨ੍ਹਾਂ ਸਕੂਲ ਦੇ ਬਹੁਤ ਸਾਰੇ ਕੰਮ ਅਸੰਭਵ ਹਨ | ਇਸ ਲਈ ਸਾਰਿਆਂ ਨੂੰ ਉਨ੍ਹਾਂ ਦਾ ਆਦਰ-ਸਤਿਕਾਰ ਕਰਨਾ ਚਾਹੀਦਾ ਹੈ | ਸਕੂਲ ਪ੍ਰਬੰਧਕਾਂ ਨੇ ਸਾਰੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ | ਇਹ ਸਮਾਰੋਹ ਸਾਰਿਆਂ ਲਈ ਯਾਦਗਾਰ ਬਣ ਗਿਆ |

ਪਿਛਲੀ ਖ਼ਬਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ-ਲਹਿਰੀ ਝਬਾਲ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।