01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ-ਲਹਿਰੀ ਝਬਾਲ <br/>

ਅਜੀਤ ਡੈਸਕ 03-05-2026
ਝਬਾਲ, 2 ਮਈ (ਸਰਬਜੀਤ ਸਿੰਘ)-ਸਮਾਜ ਸੇਵਕ ਤੇ ਗੁਰਸਿੱਖ ਆਗੂ ਮਨਜਿੰਦਰ ਸਿੰਘ ਲਹਰੀ ਅੱਡਾ ਝਬਾਲ ਨੇ ਬਾਬਾ ਜੁਗਰਾਜ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਨਾਲ ਗੁਰਸਿੱਖੀ ਬਾਰੇ ਵਿਚਾਰ ਵਟਾਂਦਰੇ ਸਾਂਝੇ ਕੀਤੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਲਹਿਰੀ ਨੇ ਦੱਸਿਆ ਕਿ ਸਮੂਹ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨਾ ਚਾਹੀਦਾ ਤੇ ਵੱਧ ਤੋਂ ਵੱਧ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣ ਬਣ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਅੱਜ ਦੇ ਸਮੇਂ 'ਚ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਤੋਂ ਬਚ ਕੇ ਸਮਾਜ ਸੁਧਾਰ ਦੇ ਕੰਮਾਂ ਵੱਲ ਵੱਧ ਤੋਂ ਵੱਧ ਧਿਆਨ ਦੇ ਕੇ ਸਮਾਜ 'ਚੋਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਅਤੇ ਵੱਧ ਤੋਂ ਵੱਧ ਬੂਟੇ ਲਾਉਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ਤਾਂ ਜੋ ਪਾਣੀ ਅਤੇ ਹਵਾ ਨੂੰ ਸ਼ੁੱਧ ਰੱਖਿਆ ਜਾ ਸਕੇ ਤਾਂ ਹੀ ਮਨੁੱਖ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸਰਬਜੀਤ ਸਿੰਘ ਕਪੂਰਥਲਾ, ਸੁਖਦੇਵ ਸਿੰਘ ਸੁੱਖਾ, ਸਰਬਜੀਤ ਕੌਰ ਲਹਿਰੀ, ਹਰਨੂਰ ਕੌਰ ਲਹਿਰੀ, ਤੇਜਿੰਦਰ ਸਿੰਘ ਲਹਿਰੀ ਤੇ ਹੋਰ ਵੀ ਪਰਿਵਾਰਿਕ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਤੰਬਾਕੂ ਦਾ ਸੇਵਨ ਮੂੰਹ ਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ-ਡਾ. ਰੰਧਾਵਾ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਮਜ਼ਦੂਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।