02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਵਿਹੜੇ 'ਚ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 03-05-2026
ਝਬਾਲ, 2 ਮਈ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰਵਿੰਦਰਬੀਰ ਕੌਰ ਨੇ ਮਜ਼ਦੂਰਾਂ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਚੌਥੇ ਦਰਜੇ ਦੇ ਮੁਲਾਜ਼ਮਾਂ ਦੇ ਮੰਨੋਰੰਜਨ ਲਈ ਰੰਗਾ-ਰੰਗ ਪ੍ਰੋਗਰਾਮ ਜਿਵੇਂ ਐਕਸ਼ਨ ਸੌਂਗ, ਕੋਰੀਓਗ੍ਰਾਫੀ, ਗੀਤ ਆਦਿ ਪੇਸ਼ ਕੀਤਾ ਗਿਆ | ਸ੍ਰੀਮਤੀ ਕੁਲਵਿੰਦਰ ਕੌਰ ਨੂੰ ਸੀਨੀਅਰ ਸਫ਼ਾਈ ਕਰਮਚਾਰੀ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਨੇਕ ਸਿੰਘ ਵਲੋਂ ਕਿਰਤੀਆਂ ਦੀ ਮਿਹਨਤ ਨੂੰ ਦਰਸਾਉਂਦੀ ਇੱਕ ਕਵਿਤਾ ਗਾਇਨ ਕੀਤੀ ਗਈ | ਵੱਖ-ਵੱਖ ਜਮਾਤਾਂ ਵਿਚ ਸਫ਼ਾਈ ਕਰਮਚਾਰੀਆਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੀ ਹੋਈ ਐਕਟੀਵਿਟੀ ਕਰਾਈ ਗਈ | ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਪਿ੍ੰਸੀਪਲ ਅਨੂਰੀਤ ਬਾਵਾ ਵਲੋਂ ਸਕੂਲ ਦੇ ਚੌਥੇ ਦਰਜੇ ਦੇ ਮੁਲਾਜ਼ਮਾਂ ਨੂੰ ਮਠਿਆਈ ਦੇ ਡੱਬੇ ਵੰਡੇ ਗਏ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਮਜ਼ਦੂਰਾਂ ਦੀ ਸਾਡੀ ਜ਼ਿੰਦਗੀ ਵਿਚ ਅਹਿਮ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਦੀ ਇੱਜ਼ਤ ਕਰਨ ਦੇ ਲਈ ਪ੍ਰੇਰਿਤ ਕੀਤਾ | ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਗੁਰਵਿੰਦਰ ਕੌਰ ਵਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਘਰ 'ਚ ਸਾਮਾਨ ਚੋਰੀ ਕਰਨ 'ਤੇ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਕੋਰਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ-ਸਹਿਦੇਵ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।