02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੁੱਖੀ ਰੰਧਾਵਾ ਦੇ ਬਿਆਨਾਂ ਖ਼ਿਲਾਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਤਰਨ ਤਾਰਨ 'ਚ ਪ੍ਰਦਰਸ਼ਨ <br/>

ਤਰਨ ਤਾਰਨ ਵਿਖੇ ਸੁਖਜਿੰਦਰ ਸਿੰਘ ਸੁੱਖੀ ਰੰਧਾਵੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ | ਤਸਵੀਰ : ਗੁਰਪ੍ਰੀਤ ਸਿੰਘ ਲਵਲੀ <br/> 03-05-2026
ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਖਿਲਾਫ਼ ਦਿੱਤੇ ਗਏ ਬੇਬੁਨਿਆਦ ਤੇ ਭੜਕਾਓ ਬਿਆਨਾਂ ਦੇ ਵਿਰੋਧ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਤਿੱਖੇ ਪ੍ਰਦਰਸ਼ਨ ਕੀਤੇ ਗਏ | ਇਸ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਕਾਂਗਰਸ ਪਾਰਟੀ ਅਤੇ ਸੁਖਜਿੰਦਰ ਰੰਧਾਵਾ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਵਲੋਂ ਰੰਧਾਵਾ ਦਾ ਪੁਤਲਾ ਸਾੜ ਕੇ ਆਪਣਾ ਗੁੱਸਾ ਜਤਾਇਆ ਗਿਆ | ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਹਮੇਸ਼ਾਂ ਤੋਂ ਪੰਜਾਬ ਵਿਚ ਅਮਨ ਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਸਿਆਸਤ ਨਾਲ ਜੁੜਿਆ ਰਿਹਾ ਹੈ | ਉਨ੍ਹਾਂ ਕਿਹਾ ਕਿ 1984 ਦੇ ਦਿੱਲੀ ਕਤਲੇਆਮ ਤੋਂ ਲੈ ਕੇ ਪੰਜਾਬ ਵਿਚ ਹੋਏ ਝੂਠੇ ਮੁਕਾਬਲਿਆਂ ਤੱਕ, ਕਾਂਗਰਸ ਦੇ ਰਿਕਾਰਡ 'ਤੇ ਕਈ ਗੰਭੀਰ ਸਵਾਲ ਖੜ੍ਹੇ ਹਨ ਅਤੇ ਅੱਜ ਵੀ ਓਹੀ ਰੁਝਾਨ ਜਾਰੀ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਬਿਨਾਂ ਕਿਸੇ ਸਬੂਤ ਦੇ ਸਿੱਖ ਨੌਜਵਾਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਿਲਕੁਲ ਅਸਵੀਕਾਰਯੋਗ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਸਖ਼ਤ ਨਿਗਰਾਨੀ ਹੇਠ ਨਜ਼ਰਬੰਦ ਹਨ, ਅਜਿਹੇ ਹਾਲਾਤਾਂ ਵਿਚ ਉਨ੍ਹਾਂ ਨੂੰ ਕਿਸੇ ਵੀ ਘਟਨਾ ਨਾਲ ਜੋੜਨਾ ਸਿਰਫ਼ ਝੂਠੀ ਕਹਾਣੀ ਘੜਨ ਦੇ ਬਰਾਬਰ ਹੈ | ਪਾਰਟੀ ਆਗੂਆਂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਸੁੱਖੀ ਰੰਧਾਵਾ ਕੋਲ ਕੋਈ ਠੋਸ ਸਬੂਤ ਹਨ, ਤਾਂ ਉਨ੍ਹਾਂ ਨੂੰ ਜਨਤਾ ਸਾਹਮਣੇ ਲਿਆਂਦਾ ਜਾਵੇ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾਂ ਪੰਜਾਬ ਦੀ ਸਾਂਝੀਵਾਲਤਾ, ਹਿੰਦੂ-ਸਿੱਖ ਏਕਤਾ ਅਤੇ ਭਾਈਚਾਰੇ ਦੀ ਰੱਖਿਆ ਲਈ ਖੜ੍ਹਾ ਰਹੇਗਾ | ਅਖੀਰ ਵਿਚ ਆਗੂਆਂ ਨੇ ਕਿਹਾ ਕਿ ਕਾਂਗਰਸ ਵਲੋਂ ਇਸ ਤਰ੍ਹਾਂ ਦੇ ਬਿਆਨਾਂ ਰਾਹੀਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅੱਜ ਦਾ ਇਹ ਵਿਰੋਧ ਪ੍ਰਦਰਸ਼ਨ ਇਸ ਗੱਲ ਦਾ ਸਬੂਤ ਹੈ ਕਿ ਲੋਕ ਹੁਣ ਝੂਠ ਅਤੇ ਧੱਕੇਸ਼ਾਹੀ ਦੇ ਖਿਲਾਫ਼ ਇਕੱਠੇ ਹੋ ਰਹੇ ਹਨ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਆਗੂਆਂ ਵਿਚ ਭਾਈ ਹਰਭਜਨ ਸਿੰਘ ਤੁੜ ਮੁੱਖ ਪੰਜ ਮੈਂਬਰੀ ਕਮੇਟੀ ਮੈਂਬਰ, ਭਾਈ ਕੁਲਦਮਨਰੂਪ ਹਲਕਾ ਇੰਚਾਰਜ ਖਡੂਰ ਸਾਹਿਬ, ਭਾਈ ਚਮਕੌਰ ਸਿੰਘ ਧੁੰਨ ਜ਼ਿਲ੍ਹ ਪ੍ਰਧਾਨ ਤਰ ਨਤਾਰਨ, ਭਾਈ ਦਲਜੀਤ ਸਿੰਘ ਜਵੰਦਾ ਮੁੱਖ ਬੁਲਾਰਾ ਅਤੇ ਸੇਵਾਦਾਰ ਹਲਕਾ ਪੱਟੀ, ਨਰਿੰਦਰ ਸਿੰਘ ਕਲਸੀਆਂ, ਸੁਖਬੀਰ ਸਿੰਘ ਵਲਟੋਹਾ, ਅਮਨਦੀਪ ਸਿੰਘ ਨਾਰਲੀ, ਹਰਪ੍ਰੀਤ ਸਿੰਘ ਬਾਹਮਣੀਵਾਲਾ, ਰਜਿੰਦਰ ਸਿੰਘ ਤਲਵੰਡੀ, ਕਰਮ ਸਿੰਘ ਭੋਈਆਂ, ਭੁਪਿੰਦਰ ਸਿੰਘ ਤੂਤ, ਜਸਪਾਲ ਸਿੰਘ ਪੰਨੂ, ਸਰਵਨ ਸਿੰਘ ਕੁੱਤੀਵਾਲਾ, ਰਮਨਦੀਪ ਸਿੰਘ ਮੁੰਡਿਆਂ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ 9 ਦੀ ਕੌਮੀ ਲੋਕ ਅਦਾਲਤ ਅਤੇ ਹੋਰਨਾਂ ਸੇਵਾਵਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਘਰ 'ਚ ਸਾਮਾਨ ਚੋਰੀ ਕਰਨ 'ਤੇ 2 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।