03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਿਧਾਇਕ ਡਾ. ਅਜੇ ਗੁਪਤਾ ਵਲੋਂ ਜ਼ਨਾਨਾ ਹਸਪਤਾਲ ਵਿਖੇ ਵੱਖ-ਵੱਖ ਸਹੂਲਤਾਂ ਦਾ ਉਦਘਾਟਨ <br/>

ਜ਼ਨਾਨਾ ਹਸਪਤਾਲ ਵਿਖੇ ਵੱਖ-ਵੱਖ ਸਹੂਲਤਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਅਜੇ ਗੁਪਤਾ, ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 03-05-2026
ਅੰਮਿ੍ਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਢਾਬ ਖਟੀਕਾਂ ਵਿਖੇ ਜਨਾਨਾ ਹਸਪਤਾਲ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਉਦਘਾਟਨ ਕੀਤਾ | ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਬਿ੍ਟਿਸ਼ ਕਾਲ ਦੌਰਾਨ ਬਣੇ ਇਸ ਪ੍ਰਾਚੀਨ ਹਸਪਤਾਲ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹਸਪਤਾਲ ਦੇ ਅੰਦਰ ਇਕ ਪੁਲਿਸ ਪੋਸਟ ਬਣਾਈ ਜਾ ਰਹੀ ਹੈ, ਪਿਛਲੀਆਂ ਕੰਧਾਂ ਉੱਚੀਆਂ ਕੀਤੀਆਂ ਜਾਣਗੀਆਂ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹਸਪਤਾਲ ਵਿਚ ਦਾਖਲ ਹੋਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਗਾਈ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਸਪਤਾਲ 'ਚ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਜਾਣਗੇ | ਡਾ. ਅਜੇ ਗੁਪਤਾ ਨੇ ਨਵੀਨੀਕਰਨ ਲਈ 50 ਲੱਖ ਦੀ ਰਕਮ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਸਪਤਾਲ ਨੂੰ ਬਿਹਤਰ ਬਣਾਉਣ ਲਈ ਵਾਧੂ ਫੰਡ ਉਪਲਬਧ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਹਸਪਤਾਲ ਦੇ ਓਪਰੇਸ਼ਨ ਥੀਏਟਰਾਂ, ਕਮਰਿਆਂ ਅਤੇ ਪਖਾਨਿਆਂ ਦਾ ਨਵੀਨੀਕਰਨ ਅਤੇ ਪੂਰੇ ਹਸਪਤਾਲ 'ਚ ਪੇਂਟਿੰਗ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਹਸਪਤਾਲ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕਰਕੇ ਹਸਪਤਾਲ ਨੂੰ ਇੱਕ ਮਿੰਨੀ ਸਿਵਲ ਹਸਪਤਾਲ ਵਿਚ ਬਦਲ ਦਿੱਤਾ ਜਾਵੇਗਾ | ਇਸ ਮੌਕੇ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ, ਬਲਾਕ ਇੰਚਾਰਜ ਰਿਸ਼ੀ ਕਪੂਰ, ਰਾਹੁਲ ਸੇਠੀ, ਬਿੱਟੂ ਡੋਡੀ, ਰਾਜੇਸ਼ ਪ੍ਰਧਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਹਲਕਾ ਉੱਤਰੀ 'ਚ ਸਫ਼ਾਈ ਅਭਿਆਨ ਚਲਾਇਆ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨਾਂ ਦੇ ਰੱਖ-ਰਖਾਅ ਲਈ ਨਹੀਂ ਹੈ ਸਥਾਈ ਸੁਪਰਵਾਈਜ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।