03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਾਬਕਾ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਹਲਕਾ ਉੱਤਰੀ 'ਚ ਸਫ਼ਾਈ ਅਭਿਆਨ ਚਲਾਇਆ <br/>

ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਵਲੋਂ ਹਲਕਾ ਉੱਤਰੀ ਅਧੀਨ ਪੈਂਦੇ ਰਣਜੀਤ ਐਵੀਨਿਊ ਸੀ ਬਲਾਕ ਵਿਖੇ ਸਫਾਈ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਤਹਿਤ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਸੜਕਾਂ ਤੇ ਫੁੱਟਪਾਥ 'ਤੇ ਲੱਗੇ ਬੂਟਿਆਂ ਦੀ ਸਾਂਭ ਸੰਭਾਲ ਅਤੇ ਪੈਦਲ ਚੱਲਣ ਲਈ ਰਸਤਾ ਸਾਫ ਕਰਵਾਇਆ | ਇਸ ਮੌਕੇ ਹਲਕਾ ਉੱਤਰੀ ਦੇ ਮੁੱਖ ਸੇਵਾਦਾਰ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਉੱਤਰੀ ਦੇ ਵੱਖ-ਵੱਖ ਇਲਾਕਿਆਂ 'ਚ ਬੂਟੇ ਲਗਾਏ ਜਾਣਗੇ ਅਤੇ ਬੂਟਿਆਂ ਦੀ ਦੇਖਭਾਲ ਲਈ ਉਪਰਾਲੇ ਕੀਤੇ ਜਾਣਗੇ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣਾ ਆਲਾ ਦੁਆਲਾ ਸਾਫ ਰੱਖਿਆ ਜਾਵੇ, ਤਾਂ ਜੋ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਏ. ਐੱਸ. ਤੁਲੀ (ਸੀ. ਟੀ. ਪੀ. ਰਿਟਾਇਰਡ), ਐੱਸ. ਈ. ਮਿਊਾਸਪਲ ਕਾਰਪੋਰੇਸ਼ਨ (ਰਿਟਾਇਰਡ), ਡਾ. ਅਮਰਜੀਤ ਸਿੰਘ ਸਚਦੇਵਾ (ਐੱਸ.ਐੱਮ.ਓ. ਰਿਟਾਇਰਡ), ਡੀ. ਐੱਸ. ਬਾਵਾ (ਡੀ. ਜੀ. ਐੱਮ. ਰਿਟਾਇਰਡ), ਰਾਜਨ ਤਨੇਜਾ, ਮਨਦੀਪ ਸਿੰਘ (ਐਡਵੋਕੇਟ), ਡਾ. ਸੰਜੀਵ, ਜਸਬੀਰ ਸਿੰਘ ਨਰੰਗ, ਵਨੀਤ ਕਪੂਰ ਅਤੇ ਅਸ਼ੋਕ ਸ਼ਰਮਾ ਸ਼ਾਮਿਲ ਸਨ |

ਪਿਛਲੀ ਖ਼ਬਰ ਸੂਬਾ ਸਰਕਾਰ ਐਲਾਨੇ 'ਪਵਿੱਤਰ ਸ਼ਹਿਰਾਂ' ਲਈ ਦੇਵੇ ਵਿਸ਼ੇਸ਼ ਵਿਕਾਸ ਪੈਕੇਜ <br/> ਅਗਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਜ਼ਨਾਨਾ ਹਸਪਤਾਲ ਵਿਖੇ ਵੱਖ-ਵੱਖ ਸਹੂਲਤਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।