05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪਿੰਡ ਸਹਿਜਾਦਾ ਦੇ 3 ਪੰਚਾਇਤ ਮੈਂਬਰ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਿਲ

ਅਜੀਤ ਡੈਸਕ 04-05-2026
ਰਮਦਾਸ, 3 ਮਈ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਸਹਿਜਾਦਾ ਵਿਖੇ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਜਦ 'ਆਪ' ਆਗੂ ਮਾ: ਦਲਬੀਰ ਸਿੰਘ ਵਾਹਲਾ ਦੀ ਪ੍ਰੇਰਣਾ ਸਦਕਾ ਕਾਂਗਰਸ ਦੇ 3 ਪੰਚਾਇਤ ਮੈਂਬਰ ਭੋਲੀ ਪਤਨੀ ਚਰਨ ਸਿੰਘ, ਪ੍ਰਗਟ ਸਿੰਘ ਪੁੱਤਰ ਜਗੀਰ ਸਿੰਘ, ਕਸ਼ਮੀਰ ਕੌਰ ਪਤਨੀ ਕਸ਼ਮੀਰ ਸਿੰਘ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ ਆਪ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਚਿੰਨ੍ਹ ਵਾਲੇ ਮਫਲਰ ਪਹਿਨਾ ਕੇ ਉਨ੍ਹਾਂ ਨੂੰ ਪਾਰਟੀ 'ਚ ਜੀ ਆਇਆਂ ਕਿਹਾ ਤੇ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਮਾ: ਦਲਬੀਰ ਸਿੰਘ ਵਾਹਲਾ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਫੌਜੀ ਬਲਦੇਵ ਸਿੰਘ, ਅਮਰੀਕ ਸਿੰਘ ਤੇ ਹਰਪਾਲ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੰਤਸਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਲੇਖ ਮੁਕਾਬਲੇ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਸੰਬੰਧੀ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।