05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਤਸਰ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਲੇਖ ਮੁਕਾਬਲੇ 'ਚ ਮਾਰੀ ਬਾਜ਼ੀ

ਅਜੀਤ ਡੈਸਕ 04-05-2026
ਲੇਖ ਮੁਕਾਬਲੇ ਵਿਚ ਸੰਤਸਰ ਪਬਲਿਕ ਸਕੂਲ ਬੁਤਾਲਾ ਦੀ ਪਹਿਲੇ ਦਰਜੇ ਤੇ ਆਈ ਅਰਸ਼ਪ੍ਰੀਤ ਕੌਰ ਨੂੰ ਸਨਮਾਨਿਤ ਕਰਦਿਆਂ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਨਗੀਨ ਸਿੰਘ ਬੱਲ ਤੇ ਸਟਾਫ਼ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ


ਬਾਬਾ ਬਕਾਲਾ ਸਾਹਿਬ, 3 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤਸਰ ਪਬਲਿਕ ਸਕੂਲ, ਬੁਤਾਲਾ ਨੇ 'ਸਤਿਨਾਮ ਸਰਬ ਕਲਿਆਣ ਟਰੱਸਟ', ਚੰਡੀਗੜ੍ਹ ਵਲੋਂ ਕਰਵਾਏ ਗਏ ਜ਼ੋਨ ਪੱਧਰੀ ਲੇਖ ਮੁਕਾਬਲੇ ਵਿਚ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਪਹਿਲਾ ਦਰਜਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਹ ਮੁਕਾਬਲਾ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸੀ | ਇਸ ਵਿਚ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਕੇਵਲ ਇਕ ਹੀ ਵਿਦਿਆਰਥਣ ਦੇ ਲੇਖ ਨੂੰ ਪਹਿਲੇ ਸਥਾਨ ਲਈ ਚੁਣਿਆ ਗਿਆ | ਅਰਸ਼ਪ੍ਰੀਤ ਕੌਰ ਦੀ ਇਸ ਕਾਮਯਾਬੀ 'ਤੇ ਸਕੂਲ ਦੇ ਡਾਇਰੈਕਟਰ-ਪਿ੍ੰਸੀਪਲ ਨਗੀਨ ਸਿੰਘ ਬੱਲ ਨੇ ਉਸ ਦੀ ਭਰਪੂਰ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ-ਨਾਲ ਧਾਰਮਿਕ ਅਤੇ ਸਾਂਸਕਿ੍ਤਿਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ, ਕਿਉਂਕਿ ਇਨਸਾਨ ਦੀ ਸਮੁੱਚੀ ਸ਼ਖਸੀਅਤ ਦਾ ਵਿਕਾਸ ਇਨ੍ਹਾਂ ਮੁੱਲਾਂ ਨਾਲ ਹੀ ਸੰਭਵ ਹੁੰਦਾ ਹੈ | ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਸਭ ਨੇ ਅਰਸ਼ਪ੍ਰੀਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਪਨਗ੍ਰੇਨ ਦੇ ਇੰਸਪੈਕਟਰ 'ਤੇ ਲੱਗੇ ਘਪਲੇਬਾਜ਼ੀ ਦੇ ਦੋਸ਼ ਅਗਲੀ ਖ਼ਬਰ ਪਿੰਡ ਸਹਿਜਾਦਾ ਦੇ 3 ਪੰਚਾਇਤ ਮੈਂਬਰ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।