28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਜਪਾ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਦਾ ਦਿੱਤਾ ਭਰੋਸਾ <br/>

ਅਜੀਤ ਡੈਸਕ 10-05-2026
ਤਰਨ ਤਾਰਨ, 9 ਮਈ (ਹਰਿੰਦਰ ਸਿੰਘ)— ਭਾਰਤੀ ਜਨਤਾ ਪਾਰਟੀ ਦੇ ਜ਼ਿਲ•ਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਮੁੱਖ ਦਫਤਰ ਤਰਨ ਤਾਰਨ ਸ਼ਹਿਰ ਅਤੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਲੋਕਾਂ ਨਾਲ ਰਾਬਤਾ ਬਣਾਈ ਰੱਖਦੇ ਹੋਏ ਵਰਕਰਾਂ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਜਾ ਰਿਹਾ ਹੈ | ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਮੌਕੇ ਉਨ•ਾਂ ਦੱਸਿਆ ਕਿ ਭਾਜਪਾ ਸਰਕਾਰ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਸਾਡੀ ਪਹਿਲੀ ਜਿੰਮੇਵਾਰੀ ਹੈ | ਉਨ•ਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਪੂਰੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਸਰਕਾਰ ਦੀ ਸਹਾਇਤਾ ਤੋਂ ਵੰਚਿਤ ਨਾ ਰਹਿ ਜਾਵੇ | ਇਸੇ ਉਦੇਸ਼ ਨਾਲ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਆਯੁਸ਼ਮਾਨ ਭਾਰਤ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਉਜਵਲਾ ਯੋਜਨਾ, ਕਿਸਾਨ ਸਨਮਾਨ ਨਿਧੀ, ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ | ਜ਼ਿਲ•ਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਵੱਡਾ ਝੂਠ ਬੋਲਿਆ ਹੈ ਅਤੇ ਜਿੰਨੇ ਵੀ ਚੋਣਾਂ ਵੇਲੇ ਵਾਅਦੇ ਕੀਤੇ ਸਨ ਉਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ | ਕੇਂਦਰ ਸਰਕਾਰ ਨੇ ਹਰ ਵਰਗ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਤਾਂ ਜੋ ਗਰੀਬ, ਕਿਸਾਨ, ਮਜ਼ਦੂਰ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਮਜ਼ਬੂਤ ਕੀਤਾ ਜਾ ਸਕੇ | ਉਨ•ਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਜਪਾ ਲਗਾਤਾਰ ਜਨ ਸੰਪਰਕ ਮੁਹਿੰਮ ਚਲਾ ਰਹੀ ਹੈ | ਇਸ ਦੌਰਾਨ ਜ਼ਿਲ•ਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਉਣ ਲਈ ਪ੍ਰੇਰਿਤ ਕੀਤਾ | ਉਨ•ਾਂ ਕਿਹਾ ਕਿ ਭਾਜਪਾ ਦਾ ਹਰ ਇਕ ਵਰਕਰ ਪਾਰਟੀ ਦੀ ਰੀੜ• ਦੀ ਹੱਡੀ ਹੈ ਅਤੇ ਵਰਕਰਾਂ ਦੇ ਸਨਮਾਨ ਅਤੇ ਉਨ•ਾਂ ਦੀਆਂ ਭਾਵਨਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ | ਇਸ ਮੌਕੇ ਤੇ ਉਨਾਂ ਨਾਲ ਜਿਲੇ ਦੇ ਹੋਰ ਪਾਰਟੀ ਦੇ ਪ੍ਰਮੁੱਖ ਆਗੂ ਸਾਹਿਬਾਨ ਵੀ ਮੌਜੂਦ ਸਨ |

ਪਿਛਲੀ ਖ਼ਬਰ ਦਿਮਾਗੀ ਤੌਰ 'ਤੇ ਬਿਮਾਰ ਲੜਕੀ ਨਾਲ ਜਬਰ ਜਨਾਹ <br/> ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਗਊਆਂ ਦੀ ਸਾਂਭ-ਸੰਭਾਲ ਤੇ ਚਾਰੇ ਲਈ ਕਾਹਨਾ ਗਊਸ਼ਾਲਾ ਨੂੰ ਤਨਖਾਹ 'ਚੋਂ 2 ਲੱਖ ਰੁਪਏ ਦਿੱਤੇ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।