28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਦਿਮਾਗੀ ਤੌਰ 'ਤੇ ਬਿਮਾਰ ਲੜਕੀ ਨਾਲ ਜਬਰ ਜਨਾਹ <br/>

ਅਜੀਤ ਡੈਸਕ 10-05-2026
ਤਰਨ ਤਾਰਨ, 9 ਮਈ (ਇਕਬਾਲ ਸਿੰਘ ਸੋਢੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਦਿਮਾਗੀ ਤੌਰ 'ਤੇ ਬਿਮਾਰ ਇਕ 21 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 21 ਸਾਲ ਹੈ ਅਤੇ ਉਹ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ, ਜੋ ਕਿ ਦੁਪਹਿਰ 2 ਵਜੇ ਕਰੀਬ ਘਰੋਂ ਬਾਹਰ ਬੱਸ ਅੱਡਾ ਸਰਹਾਲੀ ਵੱਲ ਨੂੰ ਚਲੀ ਗਈ, ਜਿਥੇ ਰਸਤੇ ਵਿਚ ਕਾਲੂ ਪੁੱਤਰ ਮਿਲਖਾ ਸਿੰਘ ਉਰਫ ਟਰਬੋ ਵਾਸੀ ਸਰਹਾਲੀ ਕਲਾਂ ਨੇ ਉਸ ਦੀ ਲੜਕੀ ਨੂੰ ਵਰਗਲਾ ਫੁਸਲਾ ਲੈ ਕੇ ਜਬਰ ਜਨਾਹ ਕੀਤਾ ਅਤੇ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਐੱਸ.ਆਈ. ਰਮਨਦੀਪ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਕਾਲੂ ਪੁੱਤਰ ਮਿਲਖਾ ਸਿੰਘ ਵਾਸੀ ਸਰਹਾਲੀ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੜਕ ਕਿਨਾਰੇ ਲਵਾਰਿਸ ਹਾਲਤ ਵਿਚ ਖੜ੍ਹੀ ਐਕਟਿਵਾ ਵਿਚ ਬੰਬ ਹੋਣ ਦੇ ਸ਼ੱਕ 'ਚ ਪੁਲਿਸ ਨੇ ਕੀਤੀ ਘੇਰਾਬੰਦੀ <br/> ਅਗਲੀ ਖ਼ਬਰ ਭਾਜਪਾ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।