02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਈ.ਡੀ. ਵਲੋਂ ਸੰਜੀਵ ਅਰੋੜਾ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ 'ਆਪ' ਵਲੋਂ ਭਾਜਪਾ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ <br/>

ਅਜੀਤ ਡੈਸਕ 11-05-2026
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਤਰਨ ਤਾਰਨ ਇਕਾਈ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਖ਼ਿਲਾਫ਼ ਈ.ਡੀ. ਵਲੋਂ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਹ ਰੋਸ ਪ੍ਰਦਰਸ਼ਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰੰਘ ਸੰਧੂ ਤੋਂ ਇਲਾਵਾ ਪਾਰਟੀ ਦੇ ਚੇਅਰਮੈਨਾਂ ਅਤੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਸੈਂਕੜੇ 'ਆਪ' ਵਰਕਰਾਂ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਸਰਵਨ ਸਿੰਘ ਧੁੰਨ, ਵਿਧਾਇਕ ਹਰਮੀਤ ਸਿੰਘ ਸੰਧੂ ਆਦਿ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਤੰਤਰ ਦਾ ਗਲਾ ਘੁੱਟਣ ਲਈ ਈ.ਡੀ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ | ਈ.ਡੀ. ਹੁਣ ਇਕ ਨਿਰਪੱਖ ਜਾਂਚ ਏਜੰਸੀ ਨਹੀਂ, ਸਗੋਂ ਭਾਜਪਾ ਦਾ ਡੰਡਾ ਤੰਤਰ ਬਣ ਚੁੱਕੀ ਹੈ, ਜੋ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਵਰਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਤੋਂ ਬਾਅਦ ਹੁਣ ਸੰਜੀਵ ਅਰੋੜਾ ਨਿਸ਼ਾਨੇ 'ਤੇ ਲਏ ਗਏ ਹਨ | ਭਾਜਪਾ ਨੇ ਪਹਿਲਾਂ ਸਾਡੇ ਰਾਜ ਸਭਾ ਮੈਂਬਰਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਤੰਗ-ਪ੍ਰੇਸ਼ਾਨ ਕੀਤਾ | ਹੁਣ ਉਦਯੋਗਪਤੀ ਅਤੇ ਸਮਾਜ ਸੇਵੀ ਸੰਜੀਵ ਅਰੋੜਾ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਕੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਸਨਮਾਨ 'ਤੇ ਹਮਲਾ ਹੈ | ਈ.ਡੀ. ਦੁਆਰਾ ਕੀਤੀ ਜਾ ਰਹੀ ਕਾਰਵਾਈ ਕਾਨੂੰਨ ਦੇ ਰਾਜ ਦਾ ਨਹੀਂ, ਸਗੋਂ ਗੁੰਡਾਗਰਦੀ ਦਾ ਨੰਗਾ ਨਾਚ ਹੈ | ਬਿਨਾਂ ਕਿਸੇ ਠੋਸ ਸਬੂਤ ਤੋਂ ਛਾਪੇ ਮਾਰਨੇ, ਡਰਾਉਣਾ-ਧਮਕਾਉਣਾ ਅਤੇ ਗਿ੍ਫ਼ਤਾਰ ਕਰਨਾ ਭਾਜਪਾ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ | ਆਮ ਆਦਮੀ ਪਾਰਟੀ ਇਸ ਧੱਕੇਸ਼ਾਹੀ ਅੱਗੇ ਝੁਕੇਗੀ ਨਹੀਂ | 'ਆਪ' ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਈ.ਡੀ. ਦੀ ਦੁਰਵਰਤੋਂ ਤੁਰੰਤ ਬੰਦ ਕਰੇ ਅਤੇ ਸੰਜੀਵ ਅਰੋੜਾ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਇਹ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਗੌਦਾਮ ਨਿਗਮ, ਭੁਪਿੰਦਰ ਸਿੰਘ ਬਿੱਟੂ, ਸਾਬਕਾ ਚੇਅ. ਮੈਡਮ ਨਵਜੋਤ ਹੁੰਦਲ, ਚੇਅ. ਗੁਰਵਿੰਦਰ ਸਿੰਘ ਬਹਿੜਵਾਲ, ਚੇਅ. ਰਜਿੰਦਰ ਸਿੰਘ ਉਸਮਾ, ਚੇਅ. ਡਾ. ਕੁਲਦੀਪ ਸਿੰਘ, ਚੇਅ. ਅਮਰਿੰਦਰ ਸਿੰਘ ਐਮੀ, ਚੇਅ. ਬਲਵਿੰਦਰ ਸਿੰਘ ਝਬਾਲ, ਡਾਇ. ਪੰਜਾਬ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖ, ਡਾਇ. ਮੰਡੀ ਬੋਰਡ ਹਰਪ੍ਰੀਤ ਸਿੰਘ ਧੁੰਨਾ, ਡਾਇ. ਅੰਗਦ ਦੇਵ ਸਿੰਘ ਸੋਹਲ, ਡਾਇ. ਅੰਜੂ ਵਰਮਾ, ਐਨ.ਆਰ.ਆਈ. ਸਕੱਤਰ ਸਿੰਘ, ਕੁਲਦੀਪ ਸਿੰਘ ਮਥਰੇਵਾਲ, ਕੌਂਸਲਰ ਜਸਕਰਨ ਸਿੰਘ ਸੋਨੀ, ਬਾਬਾ ਸਰਪੰਚ, ਗੁਰਜੀਤ ਟਾਂਡਾ, ਸੁਵਿੰਦਰ ਸਿੰਘ ਚੰਬਾ, ਹੈਰੀ ਗਿੱਲ ਸਰਪੰਚ, ਕੇਵਲ ਚੋਹਲਾ ਸਾਹਿਬ, ਸਰਬਜੀਤ ਸਿੰਘ ਮਾਣੋਚਾਲ੍ਹ, ਬਲਜੀਤ ਸਿੰਘ ਭੰਡਾਲ, ਪੀ.ਏ. ਧੁੰਨ ਹੀਰਾ ਸਿੰਘ, ਹਰਵਿੰਦਰ ਸਿੰਘ ਸਰਾਂ, ਧਰਮਵੀਰ ਸਿੰਘ ਧਨੋਆ, ਹਰਵਿੰਦਰ ਸਿੰਘ ਢੋਟੀਆਂ, ਗੁਰਜੀਤ ਸਿੰਘ, ਫੂਲਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਸਰਪੰਚ, ਪੰਚ ਅਤੇ 'ਆਪ' ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਘਟੀਆਂ ਮਟੀਰੀਅਲ ਨਾਲ ਬਣੇ ਝਬਾਲ-ਅਟਾਰੀ ਮਾਰਗ ਦੀ ਰਾਜਨੀਤਿਕ ਆਗੂਆਂ ਨੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।