02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਡੱਲ ਦੇ ਖ਼ੇਤਾਂ 'ਚੋਂ ਪਿਸਟਲ ਅਤੇ ਹੋਰ ਸਾਮਾਨ ਬਰਾਮਦ

ਅਜੀਤ ਡੈਸਕ 11-05-2026
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਪਿੰਡ ਡੱਲ ਦੇ ਇਕ ਕਿਸਾਨ ਦੇ ਖ਼ੇਤਾਂ ਵਿਚੋਂ ਪਿਸਟਲ ਸਮੇਤ ਬੈਰਲ ਅਤੇ ਦੋ ਟੁੱਟੇ ਹੋਏ ਮੈਗਜ਼ੀਨ ਬਰਾਮਦ ਹੋਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਪਿੰਡ ਡਲੀਰੀ ਮੌਜੂਦ ਸਨ ਕਿ ਉਨ੍ਹਾਂ ਨੂੰ ਅਮਿਤ ਪ੍ਰਕਾਸ਼ ਸਿੰਘ ਕੰਪਨੀ ਕਮਾਂਡਰ ਈ. ਕੰਪਨੀ ਨੇ ਇਤਲਾਹ ਦਿੱਤੀ ਕਿ ਦਿਲਬਾਗ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਡੱਲ ਦੇ ਖੇਤ ਇਕ ਪੀਲੇ ਰੰਗ ਦਾ ਪੈਕਟ ਪਿਆ ਹੈ | ਜਿਸ 'ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਸਾਥੀ ਕਰਮਚਾਰੀਆਂ ਸਮੇਤ ਮੌਕੇ 'ਤੇ ਪੁੱਜ ਕੇ ਉਥੋਂ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ, ਜਿਸ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਬਿਨਾ ਸਲਾਈਡ ਸਮੇਤ ਬੈਰਲ ਅਤੇ 2 ਟੁੱਟੇ ਹੋਏ ਮੈਗਜੀਨ ਬਰਾਮਦ ਹੋਏ |
ਪਿਛਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।