08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੇ ਖਿਡਾਰੀ ਖੇਡਾਂ ਵਿਚ ਅੱਵਲ ਰਹੇ <br/>

ਅਜੀਤ ਡੈਸਕ 11-05-2026
ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀ ਅਕਾਲ ਅਕਾਦਮੀ ਰਾਏਪੁਰ ਪੀਰ ਬਖਸ਼ ਵਿਖੇ ਮੁੰਡਿਆਂ ਅਤੇ ਕੁੜੀਆਂ ਦੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਏ ਗਏ | ਜਿਸ ਵਿਚ ਚਾਰ ਅਕੈਡਮੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ ਅਕਾਲ ਅਕੈਡਮੀ ਧਾਲੀਵਾਲ ਬੇਟ, ਸ਼ੇਰੋਬਾਗਾ, ਰਾਏਪੁਰ ਪੀਰ ਬਖਸ਼ ਅਤੇ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ | ਇਨ੍ਹਾਂ ਫੁੱਟਬਾਲ ਖੇਡ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਰਾਮਪੁਰ ਦੀਆਂ ਲੜਕੀਆਂ ਨੇ ਦੂਸਰਾ ਸਥਾਨ ਪ੍ਰਾਪਤ ਅਤੇ ਮੁੰਡਿਆਂ ਨੇ ਫੁੱਟਬਾਲ ਦੀ ਖੇਡ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਖੇਡਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਇੰਟਰ ਅਕੈਡਮੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਦੋ ਅਕੈਡਮੀਆਂ ਦੇ ਖਿਡਾਰੀਆਂ ਨੇ ਭਾਗ ਲਿਆ | ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਅਤੇ ਅਕਾਲ ਅਕਾਦਮੀ ਸ਼ੇਰੋਬਾਗਾ | ਇਸ ਟੂਰਨਾਮੈਂਟ ਵਿਚ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੇ ਹਾਕੀ ਦੇ ਖਿਡਾਰੀ ਮੁੰਡੇ ਅਤੇ ਕੁੜੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਅਕਾਲ ਅਕੈਡਮੀ ਸ਼ੇਰੋ ਬਾਗਾ ਦੀ ਹਾਕੀ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਅਤੇ ਸਟਾਫ਼ ਮੈਂਬਰਾਂ ਨੇ ਖਿਡਾਰੀਆਂ ਨੂੰ ਵਧਾਈ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਹਿਯੋਗ ਅਤੇ ਆਤਮ ਵਿਸ਼ਵਾਸ ਸਿਖਾਉਂਦੇ ਹਨ | ਅੰਤ ਵਿਚ ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਕੌਂਸਲਰ ਹਰਜਿੰਦਰ ਸਿੰਘ ਦੀ ਮੌਤ 'ਤੇ ਅਫ਼ਸੋਸ ਪ੍ਰਗਟ <br/> ਅਗਲੀ ਖ਼ਬਰ ਐਕਸ-ਸਰਵਿਸ ਵੈੱਲਫੇਅਰ ਸੁਸਾਇਟੀ ਰੱਤੇਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।