08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਕੌਂਸਲਰ ਹਰਜਿੰਦਰ ਸਿੰਘ ਦੀ ਮੌਤ 'ਤੇ ਅਫ਼ਸੋਸ ਪ੍ਰਗਟ <br/>

ਅਜੀਤ ਡੈਸਕ 11-05-2026
ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦੋ ਦਿਨ ਪਹਿਲਾਂ ਜੰਡਿਆਲਾ ਗੁਰੂ ਤੋਂ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਹਰਜਿੰਦਰ ਸਿੰਘ ਜਿੰਦਾ ਪਹਿਲਵਾਨ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ਪਹੁੰਚੇ ਜਿੱਥੇ ਉਨ੍ਹਾਂ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਹਰਜਿੰਦਰ ਸਿੰਘ ਪਾਰਟੀ ਦਾ ਮਿਹਨਤੀ ਵਰਕਰ ਅਤੇ ਸਾਊ ਸੁਭਾਅ ਦਾ ਮਾਲਕ ਸੀ ਉਨ੍ਹਾਂ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਹੀ ਭਾਰਤੀ ਜਨਤਾ ਪਾਰਟੀ ਨੂੰ ਵੀ ਬਹੁਤ ਘਾਟਾ ਪਿਆ ਹੈ | ਉਨ੍ਹਾਂ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਲਈ ਕਿਹਾ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਜਰਨਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖ਼ਤੂਚੱਕ, ਜਸ ਭੋਰਸੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੂੰ ਬਾਬਾ ਜੀਵਨ ਸਿੰਘ ਕਮੇਟੀ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੇ ਖਿਡਾਰੀ ਖੇਡਾਂ ਵਿਚ ਅੱਵਲ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।