08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ <br/>

ਅਜੀਤ ਡੈਸਕ 11-05-2026
ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)-ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਕੱਢੀ ਗਈ | ਜਿਸ ਵਿਚ ਜਮਾਤ ਛੇਵੀਂ ਅਤੇ ਨੌਵੀਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਅਕੈਡਮੀ ਤੋਂ ਪਿੰਡ ਗਗੜੇਵਾਲ ਵਿਖੇ ਜਾਂਦੇ ਹੋਏ ਵਿਦਿਆਰਥੀਆਂ ਨੇ ਹੱਥ ਵਿਚ ਸਲੋਗਨ ਫੜ ਕੇ ਯੁੱਧ ਨਸ਼ਿਆਂ ਵਿਰੁੱਧ ਦੇ ਨਾਅਰੇ ਲਾਉਂਦਿਆਂ ਨੌਜਵਾਨਾਂ ਨੂੰ ਨਸ਼ੇ ਵਰਗੇ ਕੋਹੜ ਤੋਂ ਬਚਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਦੁਆਰਾ ਇਕ ਨੁੱਕੜ ਨਾਟਕ ਖੇਡਿਆ ਗਿਆ, ਜਿਸ ਦਾ ਵਿਸ਼ਾ ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਨੁਕਸਾਨ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਪਿ੍ੰਸੀਪਲ ਨਵਨੀਤ ਕੌਰ ਨੇ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦਾ ਮਿਸ਼ਨ ਚੰਗੇ ਸਮਾਜ ਦਾ ਨਿਰਮਾਣ ਕਰਨਾ ਹੈ, ਜਿਸ ਲਈ ਟਰੱਸਟ ਦੀ ਅਗਵਾਈ ਹੇਠ ਸਮੇਂ-ਸਮੇਂ 'ਤੇ ਅਕੈਡਮੀ ਵਲੋਂ ਇਹੋ ਜਿਹੀਆਂ ਗਤੀਵਿਧੀਆਂ ਕਾਰਵਾਈਆਂ ਜਾਂਦੀਆ ਹਨ |

ਪਿਛਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਇਨਕਲਾਬ ਦੇ ਝੂਠੇ ਨਾਅਰੇ ਲਗਾਉਣ ਵਾਲੀ ਆਮ ਆਦਮੀ ਪਾਰਟੀ ਦਾ 2027 'ਚ ਹੋਵੇਗਾ ਮੁਕੰਮਲ ਸਫ਼ਾਇਆ- ਗਿੱਲ ਕਾਜੀਕੋਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।