ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਤਰਨ ਤਾਰਨ ਦੇ ਈ. ਓ. ਕੰਵਲਜੀਤ ਸਿੰਘ ਦਾ ਤਬਾਦਲਾ ਹੋਣ 'ਤੇ ਉਨ੍ਹਾਂ ਦੀ ਜਗ੍ਹਾ ਸਰਕਾਰ ਵਲੋਂ ਈ. ਓ. ਰਣਦੀਪ ਸਿੰਘ ਨੂੰ ਤਰਨ ਤਾਰਨ ਦਾ ਚਾਰਜ ਦਿੱਤਾ ਗਿਆ ਹੈ | ਨਵ ਨਿਯੁਕਤ ਈ. ਓ. ਰਣਦੀਪ ਸਿੰਘ ਵਲੋਂ ਤਰਨ ਤਾਰਨ ਨਗਰ ਕੌਂਸਲ ਵਿਖੇ ਆਹੁਦਾ ਸੰਭਾਲ ਲਿਆ ਹੈ | ਇਸ ਮੌਕੇ ਦਫਤਰੀ ਸਟਾਫ਼ ਵਲੋਂ ਉਨ੍ਹਾਂ ਦਾ ਭਰਵਾ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਮੌਕੇ ਗੱਲਬਾਤ ਦੌਰਾਨ ਨਵ ਨਿਯੁਕਤ ਈ.ਓ.ਰਣਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਜੋ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਅਤੇ ਨਗਰ ਕੌਂਸਲ ਵਿਚ ਸਰਕਾਰੀ ਕੰਮਕਾਜ ਕਰਵਾਉਣ ਵਾਲੇ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਨਗਰ ਕੌਂਸਲ ਤਰਨ ਤਾਰਨ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ |