18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਸਦਕਾ ਕਾਂਗਰਸ ਹੋਈ ਮਜ਼ਬੂਤ- ਵਿੱਕੀ ਝਬਾਲ <br/>

ਅਜੀਤ ਡੈਸਕ 12-05-2026
ਝਬਾਲ, 11 ਮਈ (ਸਰਬਜੀਤ ਸਿੰਘ)-ਕਾਂਗਰਸ ਹਾਈ ਕਮਾਂਡ ਦੇ ਅਦੇਸ਼ਾ ਮੁਤਾਬਕ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਾਲ ਹੀ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਨੌਜਵਾਨ ਕਾਂਗਰਸੀ ਆਗੂ ਪਰਮਿੰਦਰਬੀਰ ਸਿੰਘ ਵਿੱਕੀ ਝਬਾਲ ਖੁਰਦ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਗੱਲਬਾਤ ਦੌਰਾਨ ਆਖਿਆ ਕਿ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਸਦਕਾ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋ ਚੁੱਕੀ ਹੈ, ਜਿਸਦਾ ਫਾਇਦਾ ਪਾਰਟੀ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੋਵੇਗਾ | ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪ੍ਰਧਾਨ ਭੁੱਲਰ ਵਲੋਂ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਜਿਸ ਤਰ੍ਹਾਂ ਹਲਕੇ ਦੇ ਵਰਕਰਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਮਾਣ ਦਿੱਤੇ ਹਨ, ਉਸ ਨਾਲ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ | ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪ੍ਰਧਾਨ ਵਲੋਂ ਸੌਂਪੀ ਗਈ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਨੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਵਾਇਆ <br/> ਅਗਲੀ ਖ਼ਬਰ 20 ਨੂੰ ਪੂਰੇ ਦੇਸ਼ ਦੇ ਮੈਡੀਕਲ ਸਟੋਰ ਹੋਣਗੇ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।