18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਨੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਵਾਇਆ <br/>

ਅਜੀਤ ਡੈਸਕ 12-05-2026
ਮੀਆਂਵਿੰਡ, 11 ਮਈ (ਗੁਰਪ੍ਰਤਾਪ ਸਿੰਘ ਸੰਧੂ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਲੋਂ ਚੌਥੀ ਤੇ ਪੰਜਵੀਂ ਜਮਾਤ ਦੇ ਬੱਚਿਆਂ ਦਾ ਬਾਬਾ ਬਕਾਲਾ ਸਾਹਿਬ ਲਈ ਵਿਦਿਆਕ ਟੂਰ ਦਾ ਆਯੋਜਨ ਕੀਤਾ ਗਿਆ | ਜਿਸ ਨੇ ਵਿਦਿਆਰਥੀ ਨੂੰ ਸਿੱਖਿਆ ਤੇ ਮਨੋਰੰਜਨ ਦਾ ਮੇਲ ਪ੍ਰਦਾਨ ਕੀਤਾ | ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਡਾਕਖਾਨੇ ਵਿਚ ਚਿੱਠੀਆਂ ਪਾਰਸਲ ਅਤੇ ਬਚਤ ਯੋਜਨਾਵਾਂ ਬਾਰੇ ਗਿਆਨ ਪ੍ਰਾਪਤ ਕੀਤਾ | ਉਸ ਤੋਂ ਬਾਅਦ ਵਿਦਿਆਰਥੀਆਂ ਨੇ ਪੰਜਾਬ ਨੈਸ਼ਨਲ ਬੈਂਕ ਵਿਚ ਖਾਤਾ ਖੋਲਣ, ਪੈਸੇ ਜਮਾਂ ਕਰਨ ਅਤੇ ਏ.ਟੀ.ਐੱਮ. ਦੀ ਵਰਤੋਂ ਬਾਰੇ ਸਿੱਖਿਆ ਪ੍ਰਾਪਤ ਕੀਤੀ | ਉਪਰੰਤ ਜੁਡੀਸ਼ੀਅਲ ਕੋਰਟ ਤੋਂ ਵਿਦਿਆਰਥੀਆਂ ਨੇ ਅਦਾਲਤੀ ਕਾਰਵਾਈ ਅਤੇ ਕਾਨੂੰਨੀ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸਿਵਲ ਹਸਪਤਾਲ ਵਿਚ ਡਾਕਟਰਾਂ ਤੇ ਨਰਸਾਂ ਦੇ ਕੰਮ ਅਤੇ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਹ ਵਿਦਿਅਕ ਟੂਰ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਭ ਦਾਇਕ ਰਿਹਾ | ਇਸ ਯਾਤਰਾ ਦੀ ਸਫਲਤਾ ਪਿ੍ੰਸੀਪਲ ਨਵਨੀਤ ਕੌਰ ਦੀ ਸੋਚ ਵਿਚਾਰ ਵਾਲੀ ਯੋਜਨਾ ਅਨੁਸ਼ਾਸਨ ਅਤੇ ਨੈਤਿਝਤਵ ਨਾਲ ਸੰਭਵ ਹੋਈ |

ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸਕੂਲ ਭੱਠਲ ਸਹਿਜਾ ਸਿੰਘ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਸਦਕਾ ਕਾਂਗਰਸ ਹੋਈ ਮਜ਼ਬੂਤ- ਵਿੱਕੀ ਝਬਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।