ਚੋਹਲਾ ਸਾਹਿਬ, 11 ਮਈ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਦਸਵੀਂ ਜਮਾਤ ਦਾ ਸੈਸ਼ਨ, 2026 ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਨੰਬਰ ਪ੍ਰਾਪਤ ਕਰਕੇ ਪਾਸ ਹੋਏ, ਜਿਨ੍ਹਾਂ ਵਿਚੋਂ ਕਰਮਜੋਤ ਕੌਰ ਪਹਿਲੇ ਸਥਾਨ, ਨਵਜੋਤ ਕੌਰ ਤੇ ਪ੍ਰਭਜੋਤ ਕੌਰ ਦੂਜੇ ਸਥਾਨ ਅਤੇ ਸਹਿਲਪ੍ਰੀਤ ਸਿੰਘ ਤੀਜੇ ਸਥਾਨ 'ਤੇ ਰਹੇ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਪ੍ਰਾਪਤ ਕਰਕੇ ਪਾਸ ਹੋਏ | ਇਸ ਸਮੇਂ ਸਕੂਲ ਦੇ ਐਮ.ਡੀ. ਹਰਬੰਸ ਕੌਰ, ਪ੍ਰਧਾਨ ਵਿਕਰਮਦੀਪ ਸਿੰਘ, ਪਿ੍ੰਸੀਪਲ ਕਰਮਜੀਤ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |