19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

ਅਜੀਤ ਡੈਸਕ 12-05-2026
ਫਤਿਆਬਾਦ 11 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸੰਬੰਧੀ ਸਕੂਲ ਦੇ ਚੇਅਰਮੈਨ ਬਾਬਾ ਨੰਦ ਸਿੰਘ ਮੁੰਡਾਪਿੰਡ ਅਤੇ ਪਿ੍ੰਸੀਪਲ ਪਰਮਿੰਦਰਪਾਲਜੀਤ ਸਿੰਘ ਸਿੱਧੂ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਅਭਿਜੋਤ ਸਿੰਘ, ਕਿਰਨਪ੍ਰੀਤ ਸਿੰਘ, ਮਨਪ੍ਰੀਤ ਕੌਰ, ਨਵਪ੍ਰੀਤ ਕੌਰ ਆਦਿ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਸੁਖਵਿੰਦਰ, ਛਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਕਲਾਸ ਇੰਚਾਰਜ ਅਰਸ਼ਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਸਭਰਾ 'ਚ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ 'ਆਪ' ਨੂੰ ਹਲਕਾ ਖੇਮਕਰਨ 'ਚ ਵੱਡਾ ਝੱਟਕਾ, ਪੰਜਾਬ ਜੇਲ੍ਹ ਵਿਕਾਸ ਬੋਰਡ ਦੇ ਮੈਂਬਰ ਸੁਰਜੀਤ ਸਿੰਘ ਭੂਰਾ ਨੇ ਅਸਤੀਫ਼ਾ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।